ਅਜਾਇਬ ਘਰ ‘ਚ ਸੁਸ਼ੋਭਿਤ ਸ਼ਹੀਦਾਂ ਦੀਆਂ ਤਸਵੀਰਾਂ

ਅੰਮ੍ਰਿਤਸਰ::-, 1986 ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰਾ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਪ੍ਰਗਟ ਕਰਦੇ ਸਮੇਂ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕਰ ਦਿੱਤੀਆਂ ਗਈਆਂ ਹਨ।ਸ਼ਹੀਦ ਹੋਏ ਚਾਰ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਤੇ ਭਾਈ ਝਿਲਮਣ ਸਿੰਘ ਰਾਜੇਵਾਲ ਗੋਰਸੀਆਂ ਸਨ ਜਿਨ੍ਹਾਂ ਦੀਆਂ ਤਸਵੀਰਾਂ ਤੋਂ ਪਰਦਾ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਤੇ ਸੰਗਤ ਦੀ ਹਾਜ਼ਰੀ ਵਿੱਚ ਕੀਰਤਨ ਗਾਇਨ ਕਰਨ ਉਪਰੰਤ ਚੁੱਕਿਆ ਗਿਆ।

ਇਨ੍ਹਾਂ ਚਾਰ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਏ ਜਾਣ ਦੀ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ ਜਿਸ ਨੂੰ ਪਿਛਲੇ ਦਿਨੀਂ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਪ੍ਰਵਾਨ ਕਰ ਲਿਆ ਗਿਆ ਸੀ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਜਾਂਦੀਆਂ ਹਨ ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਸੁਚੱਜੇ ਕਾਰਜ ਕੀਤੇ ਹੋਣ ਤੇ ਜੋ ਦੂਸਰਿਆਂ ਲਈ ਮਾਰਗ ਦਰਸ਼ਕ ਹੋਣ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.