ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਐੱਸਜੀਐੱਸ ਖ਼ਾਲਸਾ ਸੀ. ਸੈਕੰ. ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਅਧਿਆਪਕਾ ਅਨੂੰ ਬਾਲਾ ਨੂੰ ਚੀਫ਼ ਖ਼ਾਲਸਾ ਦੀਵਾਨ ਵੱਲੋਂ ‘ਉੱਤਮ ਅਧਿਆਪਕ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰ੍ਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਅੰਮਿ੍ਸਤਰ ਸਾਹਿਬ ਵਿਖੇ ਅਧਿਆਪਕ ਸਨਮਾਨ ਸਮਾਗਮ ਵਿੱਚ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਅਤੇ ਰੈਜ਼ੀਡੈਂਟ ਪ੍ਰਰੈਜ਼ੀਡੈਂਟ ਅਤੇ ਐਡੀਅਨਲ ਆਨਰੇਰੀ ਸਕੱਤਰ (ਸਿੱਖਿਆ ਕਮੇਟੀ) ਸੰਤੋਖ ਸਿੰਘ ਸੇਠੀ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ। ਪਿੰ੍ਸੀਪਲ ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ਅਨੂੰ ਬਾਲਾ ਬਤੌਰ ਅਧਿਆਪਕਾ ਇਸ ਸਕੂਲ ਵਿੱਚ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਨੂੰ ਬਾਲਾ ਉੱਘੀ ਸ਼ਾਇਰਾ ਵੀ ਹਨ ਅਤੇ ਕਈ ਕਿਤਾਬਾਂ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ। ਅੱਜ ਸਕੂਲ ਪਹੁੰਚਣ ਉੱਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅਨੂੰ ਬਾਲਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐੱਨਸੀਸੀ ਅਫ਼ਸਰ ਰਣਜੀਤ ਸਿੰਘ, ਡਾ. ਹਰਮਨਪ੍ਰਰੀਤ ਸਿੰਘ, ਜਸਪ੍ਰਰੀਤ ਸਿੰਘ, ਗੁਰਿੰਦਰ ਸਿੰਘ ਕੰਧੋਲਾ, ਸ਼ਿਵਾਨੀ, ਅਮਰਜੀਤ ਕੌਰ, ਕੰਚਨ ਸ਼ਰਮਾ ਆਦਿ ਹਾਜ਼ਰ ਸਨ।