ਸੁਰੇਸ਼ ਕੁਮਾਰ ਹੈਪੀ, ਮੌੜ ਮੰਡੀ

ਕਾਂਗਰਸ ਪਾਰਟੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਅੰਦਰ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਨਿਯੁਕਤੀ ਪੱਤਰ ਦੇ ਕੇ ਵਰਕਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਜਟਾਣਾ ਅਤੇ ਸ਼ਹਿਰੀ ਪ੍ਰਧਾਨ ਰਾਜਨ ਗਰਗ ਵੀ ਮੌਜੂਦ ਸਨ। ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਦਿਹਾਤੀ ਜ਼ਲਿ੍ਹਾ ਪ੍ਰਧਾਨ ਖੁਸ਼ਬਾਜ਼ ਜਟਾਣਾ ਨੇ ਵਿਧਾਨ ਸਭਾ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਮਨਗਰ ਨੂੰ ਜ਼ਿਲ੍ਹਾ ਬਠਿੰਡਾ ਦੇ ਜਰਨਲ ਸਕੱਤਰ ਦਾ ਅਹੁਦਾ ਦੇ ਕੇ ਨਿਯੁਕਤੀ ਪੱਤਰ ਦਿੱਤਾ ਗਿਆ ਅਤੇ ਆਸ ਪ੍ਰਗਟਾਈ ਕਿ ਪਹਿਲਾਂ ਦੀ ਤਰ੍ਹਾਂ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਨਵ ਨਿਯੁਕਤ ਜਰਨਲ ਸਕੱਤਰ ਅਮਰਿੰਦਰ ਸਿੰਘ ਰਾਮਨਗਰ ਨੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਹਾਈ ਕਮਾਂਡ ਨੇ ਮੇਰੇ ‘ਤੇ ਭਰੋਸਾ ਕਰਕੇ ਮੇਰੀ ਜਿੰਮੇਵਾਰੀ ਲਗਾਈ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਸਖਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਘਰ-ਘਰ ਪਹੁੰਚਾਉਣਗੇ। ਉੱਧਰ ਹਲਕਾ ਮੌੜ ਦੇ ਯੂਥ ਪ੍ਰਧਾਨ ਗੁਰਕੀਰਤ ਸਿੰਘ ਗੁਰੀ ਨੇ ਅਮਰਿੰਦਰ ਸਿੰਘ ਰਾਮਨਗਰ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਵਾਸਤੇ ਦਿਨ ਰਾਤ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਕਾਂਗਰਸੀ ਆਗੂ ਕੁਲਵੰਤ ਸਿੰਘ ਮੌੜ, ਰਜਿੰਦਰ ਕੁਮਾਰ ਟੋਨੀ ਕੂਬਿਆਂ ਵਾਲੇ, ਸਰਪੰਚ ਹਰਲਾਲ ਸਿੰਘ ਨੇ ਇਸ ਨਿਯੁਕਤੀ ਤੇ ਵਿਧਾਨ ਸਭਾ ਹਲਕਾ ਮੌੜ ਦੇ ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।