ਅਮਰੀਕਾ ‘ਚ ਨਾਗਰਿਕਤਾ ਲੈਣ ਲਈ ਦੇਣੀ ਹੋਵੇਗੀ ਵਧੇਰੇ ਨਿੱਜੀ ਜਾਣਕਾਰੀ

‘ਬਜਫੀਡ ਨਿਊਜ਼’ ਨੂੰ ਨੀਤੀ ਦਾ ਬਲੂਪ੍ਰਿੰਟ ਹਾਸਲ ਹੋਇਆ ਹੈ, ਜਿਸ ਦੇ ਮੁਤਾਬਕ ਉਸ ਨੇ ਮੰਗਲਵਾਰ ਨੂੰ ਖਬਰ ਦਿੱਤੀ ਕਿ ਇਸ ਨੀਤੀ ਵਿਚ ਇਕ ਅਜਿਹੀ ਵਿਵਸਥਾ ਹੈ ਜਿਸ ਦੇ ਤਹਿਤ ਕੁਝ ਤਰ੍ਹਾਂ ਦੇ ਇਮੀਗ੍ਰੇਸ਼ਨ ਲਾਭ ਹਾਸਲ ਕਰਨ ਦੀ ਐਪਲੀਕੇਸ਼ਨ ਦੇਣ ਵਾਲਿਆਂ ਨੂੰ ਨਿੱਜੀ ਡਾਟਾ ਮੁਹੱਈਆ ਕਰਾਉਣਾ ਹੋਵੇਗਾ। ਇਸ ਦੇ ਦਾਇਰੇ ਵਿਚ ਉਹ ਲੋਕ ਆਉਣਗੇ ਜੋ ਪਹਿਲਾਂ ਤੋਂ ਹੀ ਦੇਸ਼ ਵਿਚ ਰਹਿ ਰਹੇ ਹਨ। ਨਾਲ ਹੀ ਉਹ ਅਮਰੀਕਾ ਨਾਗਰਿਕ ਵੀ ਇਸ ਵਿਚ ਸ਼ਾਮਲ ਹੋਣਗੇ ਜੋ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਸਪਾਂਸਰ ਕਰ ਰਹੇ ਹਨ।

ਇਸ ਯੋਜਨਾ ਨੂੰ ਲਾਗੂ ਹੋਣ ਵਿਚ ਕਈ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਨਾਲ ਹੀ ਇਸ ਨੂੰ ਕਾਨੂੰਨੀ ਚੁਣੌਤੀਆਂ ਵੀ ਮਿਲ ਸਕਦੀਆਂ ਹਨ। ਜਿਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਵਿਚ ਪੇਸ਼ ਕੀਤੀਆਂ ਗਈਆਂ ਜ਼ਿਆਦਾਤਰ ਯੋਜਨਾਵਾਂ ਦੇ ਨਾਲ ਹੋ ਚੁੱਕਾ ਹੈ। ‘ਮਾਈਗ੍ਰੇਸ਼ਨ ਪਾਲਿਸੀ ਇੰਸਟੀਚਿਊਟ’ ਦੀ ਵਿਸ਼ਲੇਸ਼ਕ ਸਾਰਾ ਪੀਅਰਜ਼ ਨੇ ਕਿਹਾ,”ਇਹ ਨਿਗਰਾਨੀ ਦਾ ਜ਼ਿਕਰਯੋਗ ਵਿਸਥਾਰ ਹੈ। ਖਾਸ ਕਰ ਕੇ ਇਸ ਲਈ ਕਿਉਂਕਿ ਇਸ ਦੇ ਤਹਿਤ ਪ੍ਰਵਾਸੀਆਂ ਨੂੰ ਕਿਸੇ ਵੀ ਸਮੇਂ ਬਾਇਓਮੈਟ੍ਰਿਕ ਜਾਣਕਾਰੀ ਮੁਹੱਈਆ ਕਰਾਉਣ ਲਈ ਕਿਹਾ ਜਾ ਸਕਦਾ ਹੈ।” ਅਮਰੀਕਾ ਵਿਚ ਨਾਗਰਿਕਤਾ ਦੀ ਐਪਲੀਕੇਸ਼ਨ ਦੇ ਲਈ ਬਿਨੈਕਾਰ ਉਂਗਲਾਂ ਦੇ ਨਿਸ਼ਾਨ ਅਤੇ ਤਸਵੀਰਾਂ ਮੁਹੱਈਆ ਕਰਵਾਉਂਦਾ ਹੈ। ਅੰਦਰੂਨੀ ਸੁਰੱਖਿਆ ਵਿਭਾਗ ਨੇ ਕਿਹਾ ਕਿ ਨਵੀਂ ਨੀਤੀ ਦੇ ਤਹਿਤ ਬਿਨੈਕਾਰਾਂ ਨੂੰ ਆਪਣਾ ਡੀ.ਐੱਨ.ਏ. ਜਮਾਂ ਕਰਾਉਣ ਲਈ ਵੀ ਕਿਹਾ ਜਾ ਸਕਦਾ ਹੈ ਤਾਂ ਜੇ ਨਾਕਾਫੀ ਦਸਤਾਵੇਜ਼ੀ ਸਬੂਤ ਮੌਜੂਦ ਨਾ ਹੋਣ ਦੀ ਸਥਿਤੀ ਵਿਚ ਅਧਿਕਾਰੀ ਇਹ ਪੁਸ਼ਟੀ ਕਰ ਸਕਣ ਕਿ ਐਪਲੀਕੇਸ਼ਨ ਸਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.