ਵਾਸ਼ਿੰਗਟਨ,: ਅਮਰੀਕਾ ਵਿਚ ਪੁਲਿਸ ਵੱਲੋਂ ਸ਼ੱਕੀ ਹਲਾਤਾਂ ਵਿਚ ਕੀਤੀ ਗਈ ਗੋਲੀਬਾਰੀ ਵਿਚ ਇਕ ਕਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਕਾਲੇ ਵਿਅਕਤੀ ਉੱਤੇ ਗੋਲੀਬਾਰੀ ਦੀ ਇਹ ਘਟਨਾ ਮਿਨਿਪੋਲਿਸ ਸ਼ਹਿਰ ਵਿਚ ਵਾਪਰੀ ਹੈ। ਪੁਲਿਸ ਦੀ ਗੋਲੀ ਨਾਲ ਮਾਰੇ ਗਏ ਵਿਅਕਤੀ ਦੀ ਪ੍ਰੇਮਿਕਾ ਜੋ ਕਿ ਕਾਰ ਵਿਚ ਉਨ•ਾਂ ਦੇ ਨਾਲ ਹੀ ਸੀ, ਨੇ ਘਟਨਾ ਦੀ ਵੀਡੀਓ ਬਣਾ ਲਈ ਹੈ। ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਪੀੜਤ ਫਿਲਾਂਡੋ ਕੈਸਟੀਲ ਦੇ ਮੋਢੇ ਝੁਕੇ ਹੋਏ ਹਨ ਅਤੇ ਛਾਤੀ ਵਿਚੋਂ ਖੂਨ ਵਗ ਰਿਹਾ ਹੈ ਅਤੇ ਇਕ ਪੁਲਿਸ ਕਰਮਚਾਰੀ ਉਸ ਵੱਲ ਬੰਦੂਕ ਤਾਣ ਕੇ ਖੜ•ਾ ਹੈ। ਅਮਰੀਕੀ ਨਿਆਂ ਵਿਭਾਗ ਨੇ ਇਸ ਤਰ•ਾਂ ਦੀ ਇਕ ਹੋਰ ਘਟਨਾ ਵਿਚ ਕਾਲੇ ਵਿਅਕਤੀ ਦੇ ਮਾਰੇ ਜਾਣ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਸੀਆਨਾ ਦੇ ਬਾਟਨ ਰੂਗ ਵਿਚ ਇਕ ਸੁਵਿਧਾ ਸਟੋਰ ਦੇ ਸਾਹਮਣੇ ਵਾਪਰੀ ਇਸ ਘਟਨਾ ਦਾ ਵੀ ਵੀਡੀਓ ਬਣਾ ਗਿਆ ਗਿਆ ਸੀ। ਇਸ ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਪੁਲਿਸ ਨੇ ਕਾਲੇ ਵਿਅਕਤੀ ਨੂੰ ਫੜਨ ਕੇ ਹੇਠਾਂ ਸੁੱਟ ਦਿੱਤਾ ਅਤੇ ਬੇਹੱਦ ਨੇੜਿਓਂ ਗੋਲੀ ਮਾਰ ਦਿੱਤੀ। ਇਸ ਘਟਨਾ ਦੇ ਵਿਰੋਧ ਵਿਚ ਸੈਂਕੜੇ ਲੋਕਾਂ ਨੇ ਪ੍ਰਦਰਸ਼ਨ ਕੀਤਾ। ਲੋਕਾਂ ਨੇ ਮੰਗ ਕੀਤੀ ਕਿ ਦੋਸ਼ੀ ਪੁਲਿਸ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


