ਏਜੰਸੀ, ਨਵੀਂ ਦਿੱਲੀ : ਐਂਟੋਨੀ ਬਲਿੰਕਨ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ ਭਾਰਤ ਦੌਰੇ ‘ਤੇ ਆਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਆਪਣੇ ਦੌਰੇ ਦੇ ਦੂਜੇ ਦਿਨ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬਲਿੰਕਨ ਨੇ ਟਵੀਟ ਕੀਤਾ ਕਿ ਗੱਲਬਾਤ ਦੋਵਾਂ ਦੇਸ਼ਾਂ ਲਈ ਫਾਇਦੇਮੰਦ ਰਹੀ।
ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚਰਚਾ ਕੀਤੀ ਕਿ ਕਿਵੇਂ ਸੰਯੁਕਤ ਰਾਜ ਅਤੇ ਭਾਰਤ ਇੱਕ ਖੁੱਲ੍ਹੇ ਅਤੇ ਸੁਰੱਖਿਅਤ ਹਿੰਦ-ਪ੍ਰਸ਼ਾਂਤ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੇ ਹਨ। ਮੈਂ ਦੋਵਾਂ ਦੇਸ਼ਾਂ ਦੇ ਉੱਜਵਲ ਭਵਿੱਖ ਲਈ ਟੈਕਨਾਲੋਜੀ, ਸਵੱਛ ਊਰਜਾ ਵਿੱਚ ਸਾਡੀਆਂ ਕਾਢਾਂ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।


