ਮੁੰਬਈ (ਬਿਊਰੋ) : ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਹੈ। ਨਾਨਾਵਤੀ ਹਸਪਤਾਲ ‘ਚ ਦਾਖਲ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆ ਗਈ ਹੈ। 11 ਜੁਲਾਈ ਤੋਂ ਹਸਪਤਾਲ ‘ਚ ਆਪਣਾ ਇਲਾਜ ਕਰਵਾ ਰਹੇ ਅਮਿਤਾਭ ਦੀ ਕੋਰੋਨਾ ਰਿਪੋਰਟ ਨੈਗੇਟਿਵ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤਾਭ ਦੇ ਬਲੱਡ ਟੈਸਟ, ਸੀਟੀ ਸਕੈਨ ਆਦਿ ਟੈਸਟਾਂ ਦੀਆਂ ਰਿਪੋਰਟਾਂ ਠੀਕ ਆਈਆਂ ਹਨ। ਅਭਿਸ਼ੇਕ ਬੱਚਨ ਦੀ ਹਾਲਤ ਵੀ ਠੀਕ ਹੈ। ਉਸ ਨੂੰ ਅਮਿਤਾਭ ਤੋਂ ਬਾਅਦ ਉਸੇ ਦਿਨ ਨਾਨਾਵਤੀ ‘ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਅਜਿਹੀ ਸਥਿਤੀ ‘ਚ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਚਰਚਾ ਹੈ।
ਹਾਲਾਂਕਿ, ਹਸਪਤਾਲ ਜਾਂ ਕਿਸੇ ਵੀ ਸਰੋਤ ਨੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਅਭਿਤਾਭ ਅਤੇ ਅਭਿਸ਼ੇਕ ਨੂੰ ਕਿਸ ਦਿਨ ਛੁੱਟੀ ਦਿੱਤੀ ਜਾਵੇਗੀ ਪਰ ਕਿਹਾ ਜਾ ਰਿਹਾ ਹੈ ਕਿ ਦੋਵਾਂ ਨੂੰ ਇੱਕ ਜਾਂ ਦੋ ਦਿਨਾਂ ‘ਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।