ਅਸਾਮ 40 ਲੱਖ ਲੋਕ ਭਾਰਤੀ ਨਾਗਰਿਕਤਾ ਤੋਂ ਬਾਹਰ ‘ਤੇ ਵੱਡੇ ਸਵਾਲ ਉਠੇ, ਖੁਫੀਆਂ ਏਜੰਸੀਆਂ ਵੱਲੋਂ ਅਲਰਟ ਜਾਰੀ

ਭਾਰਤ ਦੇ ਸਾਬਕਾ ਰਾਸ਼ਟਰਪਤੀ ਫਖ਼ਰੂਦੀਨ ਅਲੀ ਅਹਿਮਦ ਦੇ ਪਰਿਵਾਰ ਅਤੇ ਭਤੀਜੇ ਜਿਆਉੱਦੀਨ ਅਲੀ ਅਹਿਮਦ ਦਾ ਨਾਂ ਵੀ ਨਾਗਰਿਕ ਸੂਚੀ ਤੋਂ ਬਾਹਰ
ਨਵੀਂ ਦਿੱਲੀ: ਅਸਾਮ ਵਿੱਚ 40 ਲੱਖ ਲੋਕਾਂ ਦੀ ਨਾਗਰਿਕਤਾ ਸਬੰਧੀ ਵਿਵਾਦ ਭਖ਼ਦਾ ਜਾ ਰਿਹਾ ਹੈ। ਇਸ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜਨ ਦਾ ਖਤਰਾ ਮੰਡਰਾ ਰਿਹਾ ਹੈ। ਸੰਸਦ ਵਿੱਚ ਵੀ ਇਸ ਮੁੱਦੇ ‘ਤੇ ਜ਼ੋਰਦਾਰ ਹੰਗਾਮਾ ਚੱਲ ਰਿਹਾ ਹੈ। ਵਿਰੋਧੀ ਧਿਰ ਇਸ ਮੁੱਦੇ ‘ਤੇ ਲਗਾਤਾਰ ਸਵਾਲਾਂ ਦੀ ਵਾਛੜ ਕਰ ਰਿਹਾ ਹੈ। ਉੱਧਰੋਂ ਖੁਫ਼ੀਆਂ ਨੇ ਵੀ ਕੇਂਦਰ ਸਰਕਾਰ ਨੂੰ ਚੁਕੰਨਿਆਂ ਕੀਤਾ ਹੈ ਕਿ ਦੇਸ਼ ਵਿਰੋਧੀ ਲੋਕ ਇਸ ਸਥਿਤੀ ਦਾ ਫਾਇਦਾ ਚੁੱਕ ਸਕਦੇ ਹਨ। ਮਮਤਾ ਬੈਨਰਜੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਕਿਹਾ ਹੈ ਕਿ ਜੇ ਅਜਿਹਾ ਕੁਝ ਹੋਇਆ ਤਾਂ ਸਿਵਲ ਵਾਰ ਦੀ ਨੌਬਤ ਆ ਸਕਦੀ ਹੈ। ਉਨ੍ਹਾਂ ਦੇਸ਼ ਦੇ ਹੋਰ ਵੱਡਿਆਂ ਸੂਬਿਆਂ ਵਿੱਚ ਵੀ ਐਨਆਰਸੀ ਕਰਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਂ੍ਰਛ ਡਰਾਫਟ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਫਖ਼ਰੂਦੀਨ ਅਲੀ ਅਹਿਮਦ ਦੇ ਪਰਿਵਾਰ ਤੇ ਭਤੀਜੇ ਜਿਆਉੱਦੀਨ ਅਲੀ ਅਹਿਮਦ ਦਾ ਨਾਂ ਸ਼ਾਮਲ ਨਹੀਂ ਹੈ। ਲਿਸਟ ਵਿੱਚ ਸਾਬਕਾ ਰਾਸ਼ਟਰਪਤੀ ਦੇ ਪਰਿਵਾਰ ਦਾ ਨਾਂ ਆਉਣ ‘ਤੇ ਪੱਛਮ ਬੰਗਾਲ ਦੀ ਮੁੱਖ ਮੰਤਰੀ ਤੇ ਟੀਐਮਸੀ ਪ੍ਰਧਾਨ ਮਮਤਾ ਬੈਨਰਜੀ ਨੇ ਹੈਰਾਨੀ ਜਤਾਈ ਹੈ।
ਇਸ ਦੇ ਨਾਲ ਹੀ ਲਿਸਟ ਵਿੱਚ ਫੌਜ ਦੇ ਇੱਕ ਸੇਵਾਮੁਕਤ ਜਵਾਨ ਅਜਮਲ ਹੱਕ ਦਾ ਨਾਂ ਵੀ ਸ਼ਾਮਲ ਨਹੀਂ ਹੈ ਜਿਸ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀ ਜ਼ਿੰਦਗੀ ਦੇ 30 ਸਾਲ ਲਾਏ ਸਨ ਪਰ ਮੌਜੂਦਾ ਐਨਆਰਸੀ ਡਰਾਫਟ ਨੇ ਉਸ ਨੂੰ ਭਾਰਤ ਦਾ ਨਾਗਰਿਕ ਨਹੀਂ ਮੰਨਿਆ।
ਅਜਮਲ 1986 ਵਿੱਚ ਸਿਪਾਹੀ ਵਜੋਂ ਫ਼ੌਜ ‘ਚ ਭਰਤੀ ਹੋਇਆ ਸੀ ਤੇ 2016 ਵਿੱਚ ਜੇਸੀਓ ਦੇ ਅਹੁਦੇ ਤੋਂ ਰਿਟਾਇਰਡ ਹੋਇਆ ਹੈ। ਅਜਮਲ ਕਾਰਗਿਲ ਤੋਂ ਲੈ ਕੇ ਪਾਕਿਸਤਾਨ ਦੇ ਨਾਲ ਪੰਜਾਬ ਵਿੱਚ ਤਾਇਨਾਤ ਰਿਹਾ ਪਰ ਹੁਣ ਉਸ ਨੂੰ ਸ਼ੱਕੀ ਦੱਸਿਆ ਗਿਆ ਹੈ।
ਡਰਾਫਟ ਵਿੱਚ ਜਵਾਨ ਦਾ ਨਾਂ ਤਾਂ ਸ਼ਾਮਲ ਨਹੀਂ ਪਰ ਉਲਫਾ ਦੇ ਚੀਫ ਰਹੇ ਉਗਰਵਾਦੀ ਪਰੇਸ਼ ਬਰੂਆ ਦਾ ਨਾਂ ਸ਼ਾਮਲ ਹੈ। ਡਰਾਫਟ ਮੁਤਾਬਕ ਉਸ ਨੂੰ ਭਾਰਤੀ ਨਾਗਰਕ ਮੰਨਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਵਿੱਚ ਭੂਮੀਗਤ ਜੀਵਨ ਬਿਤਾ ਰਿਹਾ ਹੈ।
ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਕੱਲ੍ਹ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਸੀ ਕਿ ਅਸਾਮ ਐਨਆਰਸੀ ਵਿੱਚ ਜਿਨ੍ਹਾਂ 40 ਲੱਖ ਲੋਕਾਂ ਦਾ ਨਾਂ ਸ਼ਾਮਲ ਨਹੀਂ ਹੈ, ਉਹ ਸਭ ਘੁਸਪੈਠੀਏ ਹਨ। ਉਨ੍ਹਾਂ ਕਿਹਾ ਕਿ ਲਿਸਟ ਵਿੱਚੋਂ ਕਿਸੇ ਭਾਰਤੀ ਦੀ ਨਾਂ ਨਹੀਂ ਕੱਟਿਆ ਗਿਆ। ਇਸ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਮਮਤਾ ਬੈਨਰਜੀ ਸਿਆਸਤ ਕਰ ਰਹੇ ਹਨ। ਇਸ ਮੁੱਦੇ ਸਬੰਧੀ ਗੱਲ ਕਰਨ ਤੋਂ ਪਹਿਲਾਂ ਉਹ ਬੰਗਲਾਦੇਸ਼ੀ ਘੁਸਪੈਠੀਆਂ ‘ਤੇ ਆਪਣਾ ਰੁਖ਼ ਸਪਸ਼ਟ ਕਰਨ।ਇਸ ਵਿਵਾਦ ਸਬੰਧੀ ਅਸਾਮ ਵਿੱਚ ਕਾਨੂੰਨ ਵਿਵਸਥਾ ਵਿਗੜਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਖੂਫੀਆ ਏਜੰਸੀਆ ਨੇ ਕੇਂਦਰ ਸਰਕਾਰ ਨੂੰ ਚੌਕੰਨੇ ਕੀਤਾ ਹੈ ਕਿ ਦੇਸ਼ ਵਿਰੋਧੀ ਲੋਕ ਇਸ ਸਥਿਤੀ ਦਾ ਫਾਇਦਾ ਚੁੱਕ ਸਕਦੇ ਹਨ। ਅਸਾਮ ਦੇ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਨੂੰ ਸਤਰਕ ਕੀਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

ਸਰੀ ਕੈਨੇਡਾ ਡੇਅ 2026 ਜਸ਼ਨਾਂ ਵਿੱਚ 80 ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ

ਸਰੀ, ਬੀ.ਸੀ. – ਕੱਲ੍ਹ ਕਲੋਵਰਡੇਲ ਦੇ ਬਿੱਲ ਰੀਡ ਮਿਲੇਨੀਅਮ ਐਂਫੀਥੀਏਟਰ ਵਿੱਚ ਮਨਾਏ ਗਏ ਸਰੀ ਕੈਨੇਡਾ ਡੇਅ 2026 ਸਮਾਗਮ ਵਿੱਚ 80,000 ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ, ਜਿਸ ਨਾਲ ਇਹ ਪੱਛਮੀ ਕੈਨੇਡਾ ਦੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.