ਅਜੈ ਕਨੌਜੀਆ, ਕਪੂਰਥਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੀਆਂ 75 ਲੱਖ ਅੌਰਤਾਂ ਲਈ ਉੱਜਵਲਾ ਯੋਜਨਾ ਦੇ ਦੂਜੇ ਪੜਾਅ ਨੂੰ ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ਵਿਚ ਮਨਜ਼ੂਰੀ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਸਾਹਿਬ ਸਿੰਘ ਿਢੱਲੋਂ ਨੇ ਕਿਹਾ ਕਿ ਇਸ ਤਹਿਤ 75 ਲੱਖ ਨਵੇਂ ਮੁਫ਼ਤ ਐੱਲਪੀਜੀ ਕੁਨੈਕਸ਼ਨ ਵੰਡੇ ਜਾਣਗੇ। ਇਸ ਵੇਲੇ 9.60 ਕਰੋੜ ਅੌਰਤਾਂ ਉੱਜਵਲਾ ਯੋਜਨਾ ਦਾ ਲਾਭ ਲੈ ਰਹੀਆਂ ਹਨ। ਨਵੇਂ ਮੁਫ਼ਤ ਐਲਪੀਜੀ ਕੁਨੈਕਸ਼ਨਾਂ ਦੀ ਵੰਡ ਤੋਂ ਬਾਅਦ ਇਨ੍ਹਾਂ ਦੀ ਗਿਣਤੀ 10 ਕਰੋੜ ਨੂੰ ਪਾਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਖੁਦ ਅੌਰਤਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਭਾਜਪਾ ਸਰਕਾਰ ਅੌਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੌਰਤਾਂ ਹੁਣ ਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਭਾਜਪਾ ਸਰਕਾਰ ਨੇ ਅੌਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇ ਕੇ ਧੂੰਏਂ ਤੋਂ ਮੁਕਤ ਕੀਤਾ। ਸਵੈ-ਸਹਾਇਤਾ ਸਮੂਹਾਂ ਦੀਆਂ ਅੌਰਤਾਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਲਾਈ ਦਿੱਤੀ ਅਤੇ ਉਨਾਂ੍ਹ ਦੀ ਆਰਥਿਕ ਮਦਦ ਕੀਤੀ। ਿਢੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ 75 ਲੱਖ ਕੁਨੈਕਸ਼ਨ ਅਗਲੇ 3 ਸਾਲਾਂ ਵਿਚ ਵੰਡੇ ਜਾਣਗੇ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


