ਸਟਾਫ ਰਿਪੋਰਟਰ, ਖੰਨਾ : ਥਾਣਾ ਸਿਟੀ 2 ਖੰਨਾ ਪੁਲਿਸ ਵੱਲੋਂ ਅੱਧਾ ਕਿਲੋ ਅਫ਼ੀਮ ਸਮੇਤ ਇਕ ਤਸਕਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਥਾਣਾ ਮੁਖੀ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਕੀਤੀ ਨਾਕਾਬੰਦੀ ਦੌਰਾਨ ਅਮਲੋਹ ਰੋਡ ਚੌਕ ਖੰਨਾ ਵਿਖੇ ਮੌਜੂਦ ਸੀ ਤਾਂ ਬੱਸ ਸਟੈਂਡ ਵੱਲੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਨੂੰ ਦੇਖ ਕੇ ਆਪਣੇ ਹੱਥ ‘ਚ ਫੜਿਆ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ ਤੇ ਆਪ ਪਿੱਛੇ ਨੂੰ ਜਾਣ ਲੱਗਾ। ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ‘ਤੇ ਰੋਕ ਕੇ ਵਿਅਕਤੀ ਦਾ ਨਾਂ ਪਤਾ ਪੁੱਿਛਆ ਤਾਂ ਉਸ ਨੇ ਆਪਣਾ ਨਾਂ ਬਾਜ਼ ਸਿੰਘ ਵਾਸੀ ਲਤੀਫ਼ਪੁਰਾ, ਜਲੰਧਰ ਦੱਸਿਆ। ਉਸ ਵੱਲੋਂ ਸੁੱਟੇ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਤਾਂ ਉਸ ‘ਚੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਦੇ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।