ਆਜਮਗੜ੍ਹ ‘ਚ ਫਿਰ ਤੋੜੀ ਗਈ ਅੰਬੇਡਕਰ ਦੀ ਮੂਰਤੀ, ਪਿੰਡ ਵਾਸੀਆਂ ‘ਚ ਗੁੱਸਾ

ਯੂ.ਪੀ— ਯੂ.ਪੀ ਦੇ ਆਜਮਗੜ੍ਹ ਜ਼ਿਲੇ ‘ਚ ਸੋਮਵਾਰ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪੁੱਜੀ। ਮੂਰਤੀ ਤੋੜਨ ਦੀ ਘਟਨਾ ਦੇ ਪਿੱਛੇ ਕਿਹੜੇ ਲੋਕਾਂ ਦਾ ਹੱਥ ਹੈ, ਹੁਣ ਤੱਕ ਇਹ ਸਾਹਮਣੇ ਨਹੀਂ ਆਇਆ ਹੈ।

ਰਿਪੋਰਟ ਮੁਤਾਬਕ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁਲਸ ਘਟਨਾ ਦੀ ਜਾਂਚ ‘ਚ ਜੁੱਟੀ ਹੈ। ਮੂਰਤੀ ਤੋੜੇ ਜਾਣ ਨਾਲ ਪਿੰਡ ਵਾਸੀਆਂ ‘ਚ ਬਹੁਤ ਗੁੱਸਾ ਹੈ। ਮੌਕੇ ‘ਤੇ ਪੁੱਜੇ ਅਧਿਕਾਰੀਆਂ ਨੇ ਪਿੰਡ ‘ਚ ਭਾਰੀ ਸੰਖਿਆ ‘ਚ ਪੁਲਸ ਫੌਜ ਤਾਇਨਾਤ ਕਰ ਦਿੱਤੀ ਹੈ।

ਮਾਮਲਾ ਮੇਹਨਗਰ ਥਾਣਾ ਖੇਤਰ ਦੇ ਬਛਵਲ ਪਿੰਡ ਦਾ ਹੈ। ਸਥਾਨਕ ਲੋਕਾਂ ਨੇ ਪੁਲਸ ਨੂੰ ਪਿੰਡ ‘ਚ ਅੰਬੇਡਕਰ ਦੀ ਮੂਰਤੀ ਤੋੜੇ ਜਾਣ ਦੀ ਸੂਚਨਾ ਦਿੱਤੀ। ਮੌਕੇ ‘ਤੇ ਪੁੱਜੀ ਪੁਲਸ ਅਜੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਮੂਰਤੀ ਤੋੜੇ ਜਾਣ ਦੇ ਬਾਅਦ ਹੰਗਾਮੇ ਨੂੰ ਸ਼ਾਂਤ ਕਰਵਾਇਆ। ਐਸ.ਡੀ.ਐਮ ਨੇ ਦੂਜੀ ਮੂਰਤੀ ਲਗਵਾਉਣ ਦਾ ਭਰੋਸਾ ਵੀ ਦਿੱਤਾ ਹੈ। ਤ੍ਰਿਪੁਰਾ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ‘ਚ ਲੇਨਿਨ, ਪੇਰੀਆਰ ਅਤੇ ਸ਼ਯਾਮਾਪ੍ਰਸਾਦ ਮੁੱਖਰਜੀ ਦੀਆਂ ਮੂਰਤੀਆਂ ਨੂੰ ਤੋੜਨ ਦੀ ਘਟਨਾ ਦੇ ਬਾਅਦ ਉਤਰ ਪ੍ਰਦੇਸ਼ ਦੇ ਮੇਰਠ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮੇਰਠ ਦੇ ਮਵਾਨਾ ‘ਚ ਅੰਬੇਡਕਰ ਦੀ ਮੂਰਤੀ ਤੋੜੇ ਜਾਣ ‘ਤੇ ਨਾਰਾਜ਼ਗੀ ਜਤਾਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.