ਨਵੀਂ ਦਿੱਲੀ, 8 ਜਨਵਰੀ (ਪੀ. ਟੀ. ਆਈ.)-ਆਧਾਰ ਅੰਕੜਿਆਂ ਤਕ ਸੰਨ੍ਹ ਲਾਉਣ ਬਾਰੇ ਇਕ ਅਖ਼ਬਾਰ ਵਿਚ ਛਪੀ ਰਿਪੋਰਟ ਨੂੰ ਲੈ ਕੇ ਅਧਿਕਾਰੀਆਂ ਵਲੋਂ ਕੀਤੀ ਕਾਰਵਾਈ ਦੀ ਹੋ ਰਹੀ ਅਲਚੋਨਾ ਦਰਮਿਆਨ ਕਾਨੂੰਨ ਤੇ ਸੂਚਨਾ ਤੇ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਕਿ ਸਰਕਾਰ ਪ੍ਰੈਸ ਦੀ ਆਜ਼ਾਦੀ ਪ੍ਰਤੀ ਵਚਨਬੱਧ ਹੈ ਅਤੇ ਐਫ. ਆਈ. ਆਰ. ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ਵੈੱਬਸਾਈਟ ਟਵਿੱਟਰ ‘ਤੇ ਪ੍ਰਸਾਦ ਨੇ ਕਿਹਾ ਕਿ ਸਰਕਾਰ ਭਾਰਤ ਦੇ ਵਿਕਾਸ ਲਈ ਪ੍ਰੈਸ ਦੀ ਆਜ਼ਾਦੀ ਅਤੇ ਆਧਾਰ ਦੀ ਸੁਰੱਖਿਆ ਤੇ ਪਵਿੱਤਰਤਾ ਬਣਾਈ ਰੱਖਣ ਪ੍ਰਤੀ ਵਚਨਬੱਧ ਹੈ। ਪ੍ਰਸਾਦ ਨੇ ਕਿਹਾ ਕਿ ਉਨ੍ਹਾਂ ਨੇ ਆਧਾਰ ਅਥਾਰਟੀ ਨੂੰ ਸੁਝਾਅ ਦਿੱਤਾ ਹੈ ਕਿ ਅਸਲ ਦੋਸ਼ੀਆਂ ਦੀ ਜਾਂਚ ਲਈ ਉਹ ‘ਦੀ ਟ੍ਰਿਬਿਊਨ’ ਅਖ਼ਬਾਰ ਅਤੇ ਉਸ ਦੀ ਪੱਤਰਕਾਰ ਨੂੰ ਪੁਲਿਸ ਦੀ ਸਹਾਇਤਾ ਕਰਨ ਲਈ ਬੇਨਤੀ ਕਰਨ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


