ਰਘਬਿੰਦਰ ਸਿੰਘ, ਨਡਾਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਗ੍ਹਿ ਰਾਮਗੜ੍ਹ ਵਿਖੇ ਮੁਲਾਕਾਤ ਕੀਤੀ। ਚਰਨਜੀਤ ਸਿੰਘ ਚੰਨੀ ਇਥੇ ਨਡਾਲਾ ਵਿਖੇ ਇਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਆਏ ਸਨ ਤੇ ਵਿਆਹ ਸਮਾਗਮ ਤੋਂ ਬਾਅਦ ਤਕਰੀਬਨ ਡੇਢ ਘੰਟਾਂ ਉਹ ਵਿਧਾਇਕ ਖਹਿਰਾ ਦੇ ਗ੍ਹਿ ਰਾਮਗੜ੍ਹ ਵਿਖੇ ਰੁਕੇ। ਇਸ ਮੁਲਾਕਾਤ ਦੌਰਾਨ ਉਨ੍ਹਾਂ ਜਿੱਥੇ ਕਾਂਗਰਸ ਤੇ ‘ਆਪ’ ਦੇ ਗੱਠਜੋੜ ‘ਤੇ ਵਿਚਾਰ ਸਾਂਝੇ ਕੀਤੇ, ਉੱਥੇ ਉਨ੍ਹਾਂ ਅਗਾਮੀ ਲੋਕ ਸਭਾ ਚੋਣਾਂ ‘ਤੇ ਵੀ ਵਿਚਾਰਾਂ ਕੀਤੀਆਂ। ਇਸ ਮੌਕੇ ਚੇਅਰਮੈਨ ਰਛਪਾਲ ਸਿੰਘ ਬੱਚਾਜੀਵੀ, ਮਨੀਸ਼ ਕੁਮਾਰ, ਜਸਮੀਤ ਸਿੰਘ, ਗੁਰਪ੍ਰਰੀਤ ਸਿੰਘ ਵਾਲੀਆ, ਦਮਨਵੀਰ ਸਿੰਘ ਨਡਾਲਾ ਤੇ ਹੋਰ ਹਾਜ਼ਰ ਸਨ।