ਨਵੀਂ ਦਿੱਲੀ – ਭਾਰਤ ਸਰਕਾਰ ਨੇ ਕੈਨੇਡਾ ਸਰਕਾਰ ਦੇ ਹਾਈ ਕਮਿਸ਼ਨਰ ਤੋਂ ਜਵਾਬ ਮੰਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੂੰ ਕਿਸ ਅਧਾਰ ‘ਤੇ ਹਿਰਾਸਤ ਵਿਚ ਲਿਆ ਗਿਆ ਅਤੇ ਫਿਰ ਉਨ੍ਹਾਂ ਨੂੰ ਵਾਪਸ ਭੇਜਿਆ ਗਿਆ।
ਦੱਸ ਦੇਈਏ ਕਿ ਅੱਜ ਹੀ ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਕੈਨੇਡਾ ਤੋਂ ਦਿੱਲੀ ਪਹੁੰਚੇ ਸਨ ਜਿਸਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਦੀ ਇਸ ਹਰਕਤ ‘ਤੇ ਐਕਸ਼ਨ ਲੈਂਦਿਆਂ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਕੈਨੇਡਾ ਇਮੀਗ੍ਰੇਸ਼ਨ ਦੀ ਇਸ ਹਰਕਤ ਦੀ ਨਿੰਦਿਆ ਕੀਤੀ ਕਿ ਦੋਵੇਂ ਆਪ ਵਿਧਾਇਕ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਤੇ ਕਿਸੇ ਵੀ ਦੇਸ਼ ਦੀ ਸਰਕਾਰ ਉਨ੍ਹਾਂ ਨੂੰ ਬਿਨ੍ਹਾ ਕਿਸੇ ਵਜ੍ਹਾ ਇਸ ਤਰ੍ਹਾਂ ਵਾਪਸ ਨਹੀਂ ਭੇਜ ਸਕਦੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


