ਉੱਤਰ-ਪ੍ਰਦੇਸ਼ : ਸਕੂਲ ਬੱਸ ਅਤੇ ਰੇਲ ਗੱਡੀ ਦੀ ਟੱਕਰ, ਬੁੱਝ ਗਏ ਕਈ ਘਰਾਂ ਦੇ ਚਿਰਾਗ

ਕੁਸ਼ੀਨਗਰ— ਉੱਤਰ-ਪ੍ਰਦੇਸ਼ ਦੇ ਕੁਸ਼ੀਨਗਰ ‘ਚ ਵੀਰਵਾਰ ਦੀ ਸਵੇਰ ਨੂੰ ਤਕਰੀਬਨ 7 ਵਜੇ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ‘ਚ 12 ਬੱਚਿਆਂ ਸਮੇਤ ਡਰਾਈਵਰ ਦੇ ਸਹਾਇਕ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਈ ਘਰਾਂ ਦੇ ਚਿਰਾਗ ਬੁੱਝ ਗਏ। ਇਹ ਹਾਦਸਾ ਗੌਰਖਪੁਰ ਤੋਂ 50 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਕੁਸ਼ੀਨਗਰ ਇਲਾਕੇ ‘ਚ ਵਾਪਰਿਆ, ਜਿੱਥੇ ਦੁਦਹੀ ਰੇਲਵੇ ਕ੍ਰਾਸਿੰਗ ‘ਤੇ ਸਕੂਲ ਬੱਸ ਅਤੇ ਰੇਲ ਗੱਡੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ‘ਚ ਬੱਸ ‘ਚ ਬੈਠੇ 10 ਬੱਚਿਆਂ ਅਤੇ ਡਰਾਈਵਰ ਦੀ ਮੌਤ ਮੌਕੇ ‘ਤੇ ਹੀ ਹੋ ਗਈ ਅਤੇ ਬਾਕੀ ਦੋ ਬੱਚਿਆਂ ਨੇ ਬਾਅਦ ‘ਚ ਦਮ ਤੋੜ ਦਿੱਤਾ। ਰਾਹਤ ਅਧਿਕਾਰੀਆਂ ਨੇ 6 ਜ਼ਖਮੀ ਬੱਚਿਆਂ ਅਤੇ ਬੱਸ ਦੇ ਡਰਾਈਵਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਬੱਸ ‘ਚ ਕੁੱਲ 25 ਬੱਚੇ ਸਵਾਰ ਸਨ।
ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਇਸ ਦਰਦਨਾਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀ ਬੱਚਿਆਂ ਦੇ ਇਲਾਜ ਦਾ ਚੰਗਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਹਾਦਸੇ ਮਗਰੋਂ ਮੁੱਖ ਮੰਤਰੀ ਯੋਗੀ ਜ਼ਖਮੀ ਬੱਚਿਆਂ ਨੂੰ ਦੇਖਣ ਪੁੱਜੇ। ਉਨ੍ਹਾਂ ਮੰਨਿਆ ਕਿ ਸਕੂਲ ਬੱਸ ਦੇ ਡਰਾਈਵਰ ਨੇ ਡਰਾਈਵ ਕਰਦੇ ਸਮੇਂ ਈਅਰ ਫੋਨ ਲਗਾਏ ਹੋਏ ਸਨ। ਉਨ੍ਹਾਂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਹੋਵੇਗੀ।
PunjabKesari

ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਇਸੇ ਦੌਰਾਨ ਦੁਦਹੀ ਰੇਲਵੇ ਕ੍ਰਾਸਿੰਗ ਕੋਲ ਰੇਲ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.