ਸਟਾਫ ਰਿਪੋਰਟਰ, ਖੰਨਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਐੱਡ ਦੇ ਸਮੈਸਟਰ ਦੂਜੇ ਦੇ ਨਤੀਜਿਆਂ ‘ਚ ਏਐੱਸ ਕਾਲਜ ਆਫ ਐਜੂਕੇਸ਼ਨ ਖੰਨਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਕਾਲਜ ਪਿੰ੍ਸੀਪਲ ਡਾ. ਪਵਨ ਕੁਮਾਰ ਨੇ ਦੱਸਿਆ ਕਾਲਜ ਦੀ ਵਿਦਿਆਰਥਣ ਨਿਧੀ ਗੇਰਾ ਨੇ 88 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ‘ਚੋਂ ਪੰਜਵਾਂ ਸਥਾਨ ਤੇ ਕਾਲਜ ‘ਚ ਪਹਿਲਾ ਸਥਾਨ ਹਾਸਲ ਕੀਤਾ।
ਹਰਜੋਤ ਸਿੰਘ ਨੇ 85.3 ਫੀਸਦੀ ਅੰਕਾਂ ਨਾਲ ਦੂਜਾ ਤੇ ਅੰਮਿ੍ਤਪਾਲ ਕੌਰ ਤੇ ਰੀਆ ਭਾਰਤੀ ਨੇ 84.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਰਾਪਤ ਕੀਤਾ। ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਾਲਜ ਕਮੇਟੀ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰਪਾਲ ਡੈਵਿਟ, ਕਾਲਜ ਸਕੱਤਰ ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।



