ਸ਼ੰਭੂ ਗੋਇਲ, ਲਹਿਰਿਗਾਗਾ : ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਅਨੁਸਾਰ ਡਵੀਜ਼ਨ ਦਫਤਰ ਲਹਿਰਗਾਗਾ ਦੇ ਗੇਟ ‘ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ਐਸਮਾ ਕਾਨੂੰਨ ਦੀਆਂ ਕਾਪੀਆਂ ਫੂਕ ਕੇ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜੰਗੀਰ ਸਿੰਘ ਕਟਾਰੀਆ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾ ਮੰਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਦੱਬਣ ਲਈ ਸਰਕਾਰ ਵੱਲੋਂ ਐਸਮਾ ਕਾਨੂੰਨ ਲਾਗੂ ਕੀਤਾ ਗਿਆ ਹੈ। ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਇਸ ਦੀ ਸਖ਼ਤ ਨਿਖੇਧੀ ਕਰਦਾ ਹੈ ਤੇ ਮੰਗ ਕਰਦਾ ਹੈ ਕਿ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ।
ਕਟਾਰੀਆ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ। ਰੋਸ ਮੁਜ਼ਾਹਰੇ ਨੂੰ ਕਟਾਰੀਆ ਤੋਂ ਇਲਾਵਾ ਸਾਥੀ ਜਗਮੋਹਨ ਕੁਮਾਰ, ਚਿਮਨ ਲਾਲ, ਪ੍ਰਮਿੰਦਰ ਸਿੰਘ, ਬਲਰਾਜ ਸਿੰਘ, ਗੁਰਮੀਤ ਸਿੰਘ, ਸੁਰੇਸ਼ ਕੁਮਾਰ, ਭੂਰਾ ਸਿੰਘ ਲਹਿਰਾ ਅਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ, ਜੋਆਇਟ ਫੋਰਮ ਪੰਜਾਬ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਸਮਝੌਤੇ ਤੁਰੰਤ ਲਾਗੂ ਕਰੇ।



