ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਸਮਰਾਲਾ ਵਿਖੇ ਸਬ ਡਵੀਜਨ ਮੈਜਿਸਟੇ੍ਟ ਵਜੋਂ ਰਜ਼ਨੀਸ਼ ਅਰੋੜਾ ਪੀਸੀਐੱਸ ਨੇ ਆਪਣਾ ਚਾਰਜ ਸੰਭਾਲ ਲਿਆ, ਜੋ ਤਰਨਤਾਰਨ ਸਬ ਡਵੀਜਨ ਤੋਂ ਬਦਲ ਕੇ ਇੱਥੇ ਆਏ ਹਨ। ਚਾਰਜ ਸੰਭਾਲਣ ਮੌਕੇ ਉਨ੍ਹਾਂ ਕਿਹਾ ਉਨ੍ਹਾਂ ਦੀ ਸਭ ਤੋਂ ਪਹਿਲੀ ਕੋਸ਼ਿਸ਼ ਆਪਣੀ ਡਵੀਜ਼ਨ ਅੰਦਰ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਤਵੱਜੋ ਦੇਣਾ ਹੈ, ਜਿਸ ਲਈ ਉਨ੍ਹਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਆਪਣੇ ਇਲਾਕੇ ‘ਚ ਅਮਨ ਕਾਨੂੰਨ ਦੀ ਸਥਿਤੀ ‘ਚ ਸੁਧਾਰ ਕਰਨਾ ਤੇ ਸ਼ਹਿਰ ਸਮਰਾਲਾ ‘ਚ ਟ੍ਰੈਫਿਕ ਸਮੱਸਿਆ ਸਬੰਧੀ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨਾਂ੍ਹ ਤਿਉਹਾਰਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵੱਲ ਵੀ ਧਿਆਨ ਰੱਖਣ ਸਬੰਧੀ ਅਪੀਲ ਕੀਤੀ ਤੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਾਂ ਸਾਹਮਣੇ ਨਾਜਾਇਜ਼ ਕਬਜ਼ੇ ਕਰਨ ਤੋਂ ਗੁਰੇਜ ਕਰਨ। ਝੋਨੇ ਦੇ ਸੀਜ਼ਨ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤਾਂ ‘ਚ ਪਈ ਪਰਾਲੀ ਨੂੰ ਅੱਗ ਨਾ ਲਗਾਉਣ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


