ਪੀਟੀਆਈ, ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਤਨੀ ਨੇ ਆਪਣੇ ਪਤੀ ਖ਼ਿਲਾਫ਼ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਪਤੀ ਦੇ ਰਾਜ਼ ਦਾ ਪਰਦਾਫਾਸ਼
ਇਕ ਅਧਿਕਾਰੀ ਨੇ ਦੱਸਿਆ ਕਿ 32 ਸਾਲਾ ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਨਪੁੰਸਕ ਹੈ। ਉਸ ਦੇ ਪਤੀ ਨੇ ਵਿਆਹ ਤੋਂ ਬਾਅਦ ਤੋਂ ਹੀ ਇਹ ਗੱਲ ਛੁਪਾਈ ਰੱਖੀ ਅਤੇ ਉਹ ਆਪਣਾ ਇਲਾਜ ਕਰਵਾਉਂਦੀ ਰਹੀ। ਜਦੋਂ ਪਤਨੀ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਆਪਣੇ ਪਤੀ ਦੇ ਖ਼ਿਲਾਫ਼ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ।
ਪਿਛਲੇ ਸਾਲ ਹੋਇਆ ਸੀ ਵਿਆਹ
ਅਧਿਕਾਰੀ ਨੇ ਦੱਸਿਆ ਕਿ ਔਰਤ ਦਾ ਵਿਆਹ ਪਿਛਲੇ ਸਾਲ 8 ਜੂਨ ਨੂੰ ਆਪਣੇ ਪਤੀ ਨਾਲ ਨਾਸਿਕ ‘ਚ ਹੋਇਆ ਸੀ। ਖੜਕਪਾੜਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਆਪਣੀ ਸ਼ਿਕਾਇਤ ‘ਚ ਔਰਤ ਨੇ ਕਿਹਾ ਕਿ ਵਿਆਹ ਦੇ ਕੁਝ ਸਮੇਂ ਬਾਅਦ ਉਸ ਨੂੰ ਡਾਕਟਰੀ ਦਸਤਾਵੇਜ਼ ਮਿਲੇ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਦੇ 40 ਸਾਲਾ ਪਤੀ ਦਾ ਨਪੁੰਸਕਤਾ ਦਾ ਇਲਾਜ ਚੱਲ ਰਿਹਾ ਸੀ।
ਪੁਲਿਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ
ਔਰਤ ਨੇ ਆਪਣੀ ਸ਼ਿਕਾਇਤ ‘ਚ ਕਿਹਾ ਕਿ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਪਤੀ ਨੇ ਆਪਣੀ ਮੈਡੀਕਲ ਹਾਲਤ ਨੂੰ ਲੁਕਾਉਣ ਦੀ ਗੱਲ ਮੰਨੀ। ਅਧਿਕਾਰੀ ਨੇ ਦੱਸਿਆ ਕਿ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420 ਅਤੇ 498ਏ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।