Ad-Time-For-Vacation.png

ਕਰਨਾਟਕਾ ਵਿਚ ਕ੍ਰਿਪਾਨ ‘ਤੇ ਪਾਬੰਦੀ ਲਗਾਉੁਣ ਦੇ ਫ਼ੈਸਲੇ ਨਾਲ ਸਿੱਖਾਂ ‘ਚ ਰੋਸ ਦੀ ਲਹਿਰ

ਨਵੀਂ ਦਿੱਲੀ :-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਜ ਕਰਨਾਟਕ ਸਰਕਾਰ ਵਲੋਂ ਕ੍ਰਿਪਾਨ ਪਹਿਣਨ ‘ਤੇ ਲਗਾਈ ਪਾਬੰਦੀ ਖਤਮ ਕਰਵਾਉੁਣ ਲਈ ਤੁਰੰਤ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਰਨਾਟਕਾ ਸਰਕਾਰ ਵਲੋਂ ਹਥਿਆਰਾਂ ਬਾਰੇ 2016 ਦੇ ਨਿਯਮਾਂ ਤਹਿਤ ਬਿਨਾਂ ਲਾਇਸੈਂਸ ਦੇ ਹਥਿਆਰ ਰੱਖਣ, ਖਰੀਦਣ ਅਤੇ ਪਹਿਣਨ ‘ਤੇ ਬੰਗਲੌਰ ਸ਼ਹਿਰ ਵਿਚ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਪਾਬੰਦੀ ਦੇ ਇਨਾਂ ਹੁਕਮਾਂ ਵਿਚ ਿਪਾਨ ਵੀ ਸ਼ਾਮਲ ਕੀਤੀ ਗਈ ਹੈ ਜੋ ਕਿ ਸਿੱਖਾਂ ਵਲੋਂ ਧਾਰਮਿਕ ਚਿੰਨ ਵਜੋਂ ਪਹਿਨੀ ਜਾਂਦੀ ਹੈ ਅਤੇ ਇਹ ਅੰਮ੍ਰਿਤਧਾਰੀ ਸਿੱਖਾਂ ਲਈ ਪਹਿਣਨੀ ਸਿੱਖ ਰਹਿਤ ਮਰਿਆਦਾ ਅਨੁਸਾਰ ਜ਼ਰੂਰੀ ਹੈ। ਉਹਨਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜਾਦੀ ਦੇ ਨਿਯਮਾਂ ਤਹਿਤ ਸਿੱਖਾਂ ਨੂੰ ਿਪਾਨ ਧਾਰਨ ਦੀ ਖੁੱਲ ਦਿੱਤੀ ਗਈ ਹੈ। ਸਿੱਖਾਂ ਲਈ ਕ੍ਰਿਪਾਨ ਅਤੇ ਹੋਰ ਧਾਰਮਿਕ ਚਿੰਨ ਧਾਰਨ ਕਰਨ ਵਾਸਤੇ ਕਿਸੇ ਰਜਿਸਟ੍ਰੇਸ਼ਨ ਦੀ ਜ਼ਰੂਰਤ ਨਹੀਂ ਹੈ। ਕਰਨਾਟਕਾ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਭਾਰਤੀ ਸੰਵਿਧਾਨ ਦੀ ਧਾਰਾ 25 ਤੋਂ 28 ਤਹਿਤ ਦਿੱਤੇ ਧਰਮ ਦੀ ਆਜਾਦੀ ਦੇ ਅਧਿਕਾਰ ਦੇ ਖਿਲਾਫ਼ ਜਾਂਦੀ ਹੈ। ਉਹਨਾਂ ਕਿਹਾ ਕਿ ਸਿੱਖ ਭਾਈਚਾਰਾ ਆਪਣੀ ਹੀ ਧਰਤੀ ਮਾਂ ‘ਤੇ ਕ੍ਰਿਪਾਨ ਪਹਿਣਨ ‘ਤੇ ਲਗਾਈ ਪਾਬੰਦੀ ਤੋਂ ਰੋਹ ਵਿਚ ਆ ਗਿਆ ਹੈ। ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੂੰ ਇਹ ਗੰਭੀਰ ਮਾਮਲਾ ਹੱਲ ਕਰਨ ਦੀ ਜ਼ਰੂਰਤ ਹੈ। ਕੇਂਦਰੀ ਗ੍ਰਹਿ ਮੰਤਰੀ ਤੋਂ ਮਾਮਲੇ ਵਿਚ ਦਖਲ ਦੀ ਮੰਗ ਕਰਦਿਆਂ ਸ. ਸਿਰਸਾ ਨੇ ਕਿਹਾ ਕਿ ਬੰਗਲੌਰ ਸ਼ਹਿਰ ਵਿਚ ਸਿੱਖਾਂ ਲਈ ਕ੍ਰਿਪਾਨ ਪਹਿਣਨ ‘ਤੇ ਲਗਾਈ ਪਾਬੰਦੀ ਤੋਂ ਛੋਟ ਦੁਆਉੁਣ ਲਈ ਉਹਨਾਂ ਨੂੰ ਤੁਰੰਤ ਇਸ ਵਿਚ ਦਖਲ ਦੇਣਾ ਚਾਹੀਦਾ ਹੈ ਅਤੇ ਬੰਗਲੌਰ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਵੀ ਲੋੜੀਂਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ, ਜਿਸ ਸਦਕਾ ਸਿੱਖ ਮੁਸਾਫਿਰ ਹਵਾਈ ਸਫਰ ਕਰਨ ਵਾਸਤੇ ਸਿਵਲ ਐਵੀਏਸ਼ਨ ਰੂਲ ਦੇ ਤਹਿਤ ਕ੍ਰਿਪਾਨ ਧਾਰਨ ਕਰਕੇ ਸਫਰ ਕਰ ਸਕਣ। ਸ. ਸਿਰਸਾ ਨੇ ਗ੍ਰਹਿ ਮੰਤਰੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਪਹਿਲਾਂ ਵਾਪਰੀ ਇਸ ਘਟਨਾ ਵਿਚ ਬੰਗਲੌਰ ਹਵਾਈ ਅੱਡੇ ‘ਤੇ ਸਿੱਖ ਮੁਸਾਫਰਾਂ ਨੂੰ ਜਹਾਜ਼ ਵਿਚੋਂ ਉਦੋਂ ਜਬਰੀ ਲਾਹ ਦਿੱਤਾ ਗਿਆ ਸੀ ਜਦੋਂ ਉਹਨਾਂ ਨੇ ਕ੍ਰਿਪਾਨ ਉਤਾਰਨ ਤੋਂ ਜਵਾਬ ਦੇ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.