Ad-Time-For-Vacation.png

ਕਰੀਬ 30 ਘੰਟੇ ਠੱਪ ਰਹਿਣ ਤੋਂ ਬਾਅਦ ਮੁੜ ਬਹਾਲ ਹੋਈਆਂ ਮੋਬਾਈਲ ਇੰਟਰਨੈੱਟ ਸੇਵਾਵਾਂ

ਜਲੰਧਰ— ਦਲਿਤ ਭਾਈਚਾਰੇ ਵਲੋਂ ਦਿੱਤੇ ਬੰਦ ਦੇ ਸੱਦੇ ਤੋਂ ਬਾਅਦ ਲਗਭਗ 30 ਘੰਟੇ ਠੱਪ ਰਹੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਤੇ ਐੱਸ.ਐੱਮ.ਐੱਸ. ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ।  ਪੰਜਾਬ ਸਰਕਾਰ ਵਲੋਂ ਇਹ ਫੈਸਲਾ ਬੰਦ ਦੌਰਾਨ ਕਿਸੇ ਤਰ੍ਹਾਂ ਦੀ ਅਫਵਾਹ ਫੈਲਣ ਤੋਂ ਬਾਅਦ ਹੋਣ ਵਾਲੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲਿਆ ਗਿਆ।
ਜ਼ਿਕਰਯੋਗ ਹੈ ਕਿ ਦਲਿਤ ਭਾਈਚਾਰੇ ਵਲੋਂ 2 ਅਪ੍ਰੈਲ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਤਵਾਰ 1 ਅਪ੍ਰੈਲ ਦੀ ਸ਼ਾਮ ਤੋਂ ਬਾਅਦ ਸੋਮਵਾਰ ਰਾਤ 11 ਵਜੇ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ ਅਤੇ ਐੱਸ.ਐੱਮ.ਐੱਸ. ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਤੁਹਾਨੂੰ ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਐੱਸ.ਸੀ./ਐੱਸ.ਟੀ. ਐਕਟ ਬਾਰੇ ਸੁਣਾਏ ਹੁਕਮ ਦੇ ਰੋਸ ਵਜੋਂ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਵੱਲੋਂ 31 ਮਾਰਚ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਫਗਵਾੜਾ ‘ਚ ਸਥਿਤੀ ਉਸ ਸਮੇਂ ਤਣਾਅਪੂਰ ਹੋ ਗਈ ਜਦੋਂ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਵਲੋਂ ਪੈਟਰੋਲ ਪੰਪ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਇਸ ਦੌਰਾਨ ਦੁਕਾਨਾਂ, ਵਪਾਰਿਕ ਅਦਾਰੇ, ਸਕੂਲ ਅਤੇ ਟਰਾਂਸਪੋਰਟ ਬੰਦ ਰਹੇ, ਕਈ ਥਾਵਾਂ ‘ਤੇ ਟਰੇਨਾਂ ਵੀ ਰੋਕੀਆਂ ਗਈਆਂ। ਉਥੇ ਹੀ ਭਾਰਤ ਬੰਦ ਦੌਰਾਨ ਭੜਕੀ ਹਿੰਸਾ ਦੌਰਾਨ ਮੱਧ ਪ੍ਰਦੇਸ਼ ‘ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਰਾਜਸਥਾਨ ‘ਚ 1 ਤੇ ਉੱਤਰ ਪ੍ਰਦੇਸ਼ ‘ਚ 2 ਲੋਕਾਂ ਦੀ ਜਾਨ ਚਲੀ ਗਈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.