ਕਰਜ਼ ਮੁਆਫ ਕੀਤਾ ਤਾਂ ਹਾਲਤ ਬੇ-ਕਾਬੂ ਹੋ ਜਾਣਗੇ

ਖੇਤੀ ਕਰਜ਼ਿਆਂ ਦੇ ਸਬੰਧ ‘ਚ ਕੇਂਦਰ ਸਰਕਾਰ ਨੇ ਕਿਹਾ; ਸੂਬੇ ਆਪਣੀ ਮਦਦ ਆਪ ਕਰਨ, ਅਸੀਂ ਕੁਝ ਨਹੀਂ ਕਰ ਸਕਦੇ

ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਸੂਬਾ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ। ਜੇਤਲੀ ਨੇ ਕਿਹਾ ਕਿ ਸੂਬੇ ਆਪਣੀ ਮਦਦ ਆਪ ਕਰਨ।ਜਦੋਂ ਮਹਾਰਾਸ਼ਟਰ ਸਰਕਾਰ ਵੱਲੋਂ ਕਰਜ਼ ਮੁਆਫ਼ੀ ਬਾਰੇ ਕੱਲ੍ਹ ਕੀਤੇ ਐਲਾਨ ਸਬੰਧੀ ਪੁੱਛਿਆ ਗਿਆ ਤਾਂ ਜੇਤਲੀ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਖ਼ਜ਼ਾਨੇ ਵਿੱਚੋਂ ਕੋਈ ਫੰਡ ਨਹੀਂ ਦਿੱਤਾ ਜਾਵੇਗਾ। ਮੰਤਰੀ ਨੇ ਕਿਹਾ, “ਮੈਂ ਸੂਬਿਆਂ ਨੂੰ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹਾਂ ਕਿ ਕਿਸਾਨੀ ਕਰਜ਼ ਮੁਆਫ਼ੀ ਵਰਗੀਆਂ ਸਕੀਮਾਂ ਲਈ ਉਨ੍ਹਾਂ ਨੂੰ ਆਪਣੇ ਸਰੋਤਾਂ ਤੋਂ ਫੰਡ ਇਕੱਠਾ ਕਰਨਾ ਪਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਕਹਿਣ ਲਈ ਹੋਰ ਕੁਝ ਨਹੀਂ ਹੈ।”

ਕੇਂਦਰੀ ਮੰਤਰੀ ਜੇਤਲੀ ਨੇ ਪਹਿਲਾਂ ਵੀ ਅਜਿਹੀ ਕਿਸੇ ਵੀ ਮੁਆਫ਼ੀ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਸੀ ਕਿ ਕੇਂਦਰ ਸਰਕਾਰ ਚੋਣਵੇਂ ਰਾਜਾਂ ਦੀ ਮਦਦ ਕਰਕੇ ਆਪਣੇ ਲਈ ਮੁਸ਼ਕਲ ਸਥਿਤੀ ਨਹੀਂ ਪੈਦਾ ਕਰੇਗੀ। ਜੇਤਲੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਲਈ ਕੇਂਦਰ ਸਰਕਾਰ ਦੀਆਂ ਆਪਣੀਆਂ ਨੀਤੀਆਂ ਹਨ।ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਚਿਤਾਨਵੀ ਦਿੱਤੀ ਕਿ ਜੇ ਸਰਕਾਰ ਕਰਜ਼ਾ ਮੁਆਫੀ ਵਰਗੇ ਕਦਮ ਚੁੱਕੇਗੀ ਤਾਂ ਆਰਥਕ ਸੰਕਟ ਆ ਜਾਏਗਾ ਅਤੇ ਹਾਲਾਤ ਬੇਕਾਬੂ ਹੋ ਜਾਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.