ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਦੋ ਸਵਿਫਟ ਕਾਰ ਸਵਾਰ ਨੌਜਵਾਨਾਂ ਨੂੰ ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੜਤਾਲ ਅਧਿਕਾਰੀ ਏਐੱਸਆਈ ਧਰਮਿੰਦਰ ਸਿੰਘ ਅਨੁਸਾਰ ਏਐੱਸਆਈ ਹਮੀਰ ਸਿੰਘ ਕੋਲ ਮੁਖਬਰ ਨੇ ਇਤਲਾਹ ਦਿੱਤੀ ਕਿ ਵਰਿੰਦਰ ਸਿੰਘ ਉਰਫ ਬੱਬੂ ਵਾਸੀ ਹਲਵਾਰਾ ਤੇ ਤਜਿੰਦਰ ਸਿੰਘ ਉਰਫ ਗਿੱਲ ਵਾਸੀ ਮੁੱਲਾਂਪੁਰ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ, ਜਿਹੜੇ ਅੱਜ ਵੀ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਵੇਚਣ ਲਈ ਸਵਿਫਟ ਕਾਰ ‘ਚ ਸਵਾਰ ਹੋ ਕੇ ਲਲਤੋਂ ਤੋਂ ਬੱਦੋਵਾਲ ਆ ਰਹੇ ਹਨ। ਉਨ੍ਹਾਂ ਦੱਸਿਆ ਇਤਲਾਹ ਅਨੁਸਾਰ ਨਾਕਾਬੰਦੀ ਕਰਨ ਉਪਰੰਤ ਦੋਵਾਂ ਕਾਰ ਸਵਾਰ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 555 ਪਾਬੰਦੀਸ਼ੁਦਾ ਗੋਲੀਆਂ ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੌਜਵਾਨਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


