ਸਟਾਫ ਰਿਪੋਰਟਰ, ਖੰਨਾ : ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਕਰਵਾਈਆਂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਹਾਸਲ ਕੀਤੇ। ਇਸ ਦੌਰਾਨ ਵਿਦਿਆਰਥਣ ਪ੍ਰਭਕਿਰਨ ਕੌਰ ਨੇ ਗੱਤਕਾ ਮੁਕਾਬਲੇ ‘ਚ ਸੋਨ ਤੇ ਅਮਨਪ੍ਰਰੀਤ ਕੌਰ ਨੇ ਗੱਤਕਾ ਵਿਅਕਤੀਗਤ ‘ਚ ਚਾਂਦੀ ਦਾ ਤਗਮਾ ਹਾਸਲ ਕੀਤਾ।
ਪਿੰ੍ਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ‘ਚ ਹੋਰ ਸਖ਼ਤ ਮਿਹਨਤ ਕਰਨ ਲਈ ਪੇ੍ਰਿਤ ਕੀਤਾ।


