ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਪਿੰਡ ਕਿਸ਼ਨਪੁਰਾ ਵਿਖੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨਾਲ ਸਬੰਧਤ ਬੰਦੀ ਛੋੜ ਦਿਵਸ ਤੇ ਦੀਵਾਲੀ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਅਕਾਲ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਤੇ ਕਥਾਵਾਚਕ ਭਾਈ ਹਰਦੀਪ ਸਿੰਘ ਨੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਦਾ ਜ਼ਿਕਰ ਕਰਦਿਆਂ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਰਪੰਚ ਬਲਵੰਤ ਸਿੰਘ, ਗਿਆਨੀ ਸੋਹਣ ਸਿੰਘ, ਪ੍ਰਧਾਨ ਬਲਦੇਵ ਸਿੰਘ, ਕੁਲਦੀਪ ਸਿੰਘ, ਗੁਰਬਖਸ਼ ਸਿੰਘ, ਰਾਮ ਸਿੰਘ, ਮੋਹਣ ਸਿੰਘ ਆਦਿ ਹਾਜ਼ਰ ਸਨ।