ਵਿਜੇ ਥਾਪਰ ਬਟਾਲਾ

ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ, ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨਾਂ੍ਹ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ‘ਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ, ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਾਂਟ ਨਾਲ ਨਿਵਾਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ੍ਹ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਵਾਰ ਜ਼ਿਲ੍ਹੇ ਨੂੰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਪੂਰੀ ਤਰਾਂ੍ਹ ਮੁਕਤ ਕਰਨ ਲਈ ਕਮਰ ਕੱਸ ਲਏ ਜਾਣ। ਉਨਾਂ੍ਹ ਹਦਾਇਤ ਕੀਤੀ ਕਿ ਹਰ ਅਧਿਕਾਰੀ ਤੇ ਕਰਮਚਾਰੀ ਆਪਣੇ ਨਿਰਧਾਰਤ ਖੇਤਰ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰੀ ਤਰਾਂ੍ਹ ਜਿੰਮੇਵਾਰ ਹੋਵੇਗਾ ਅਤੇ ਜੇਕਰ ਕਿਸੇ ਕਰਮਚਾਰੀ ਨੇ ਆਪਣੀ ਡਿਊਟੀ ‘ਚ ਕੋਈ ਅਣਗਹਿਲੀ ਜਾਂ ਕੁਤਾਹੀ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ੍ਹ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਆਪਣੇ ਖੇਤਾਂ ‘ਚ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨਾਂ੍ਹ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਨੂੰ ਸਵੱਛ ਰੱਕਣ ਤੇ ਸਿਹਤਮੰਦ ਭਵਿੱਖ ਲਈ ਇਸ ਵਾਰ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ੍ਹ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਜਾਣਕਾਰੀ ਸਬੰਧੀ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ।