ਬਿਜ਼ਨਸ ਡੈਸਕ, ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਕਮ ਕਿਸਾਨਾਂ ਨੂੰ ਕਿਸ਼ਤਾਂ ਦੇ ਰੂਪ ਵਿੱਚ ਦਿੱਤੀ ਜਾਂਦੀ ਹੈ। ਇਸ ਯੋਜਨਾ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਦਾ ਲਾਭ ਦੇਸ਼ ਦੇ ਸਾਰੇ ਵਰਗਾਂ ਦੇ ਕਿਸਾਨਾਂ ਨੂੰ ਮਿਲਦਾ ਹੈ।
27 ਜੁਲਾਈ, 2023 ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 14ਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ‘ਚ ਆਈ ਸੀ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਆਉਂਦੀ ਹੈ। ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ।
ਇਸ ਦਿਨ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ ਕਿਸ਼ਤ
ਪ੍ਰਧਾਨ ਮੰਤਰੀ ਕਿਸਾਨ ਦੀ 15ਵੀਂ ਕਿਸ਼ਤ 15 ਨਵੰਬਰ 2023 ਨੂੰ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ। ਸਰਕਾਰ ਨੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਪੀਐਮ ਮੋਦੀ ਨੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਦੱਸਿਆ ਸੀ ਕਿ 15 ਨਵੰਬਰ ਨੂੰ ਕਿਸਾਨਾਂ ਦੇ ਖਾਤਿਆਂ ‘ਚ ਕਿਸ਼ਤ ਟਰਾਂਸਫਰ ਕਰ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਦਾ ਲਾਭ ਸਿਰਫ ਉਨ੍ਹਾਂ ਕਿਸਾਨਾਂ ਨੂੰ ਮਿਲੇਗਾ ਜਿਨ੍ਹਾਂ ਨੇ ਈ-ਕੇਵਾਈਸੀ ਪੂਰਾ ਕਰ ਲਿਆ ਹੈ। ਜਿਨ੍ਹਾਂ ਕਿਸਾਨਾਂ ਨੇ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕੀਤੀ ਉਨ੍ਹਾਂ ਦੀਆਂ ਕਿਸ਼ਤਾਂ ਫਸ ਸਕਦੀਆਂ ਹਨ।
ਪੀਐੱਮ ਕਿਸਾਨ ਹੈਲਪਲਾਈਨ ਨੰਬਰ
ਪ੍ਰਧਾਨ ਮੰਤਰੀ ਕਿਸਾਨ ਯੋਜਨਾ ‘ਚ ਕਿਸੇ ਵੀ ਸਮੱਸਿਆ ਲਈ ਤੁਸੀਂ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦੇ ਹੋ। ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ 155261 ਜਾਂ 1800115526 ਹੈ। ਇਸ ਤੋਂ ਇਲਾਵਾ ਤੁਸੀਂ 011-23381092 ‘ਤੇ ਵੀ ਸੰਪਰਕ ਕਰ ਸਕਦੇ ਹੋ। ਤੁਸੀਂ ਈ-ਮੇਲ ਆਈਡੀ ([email protected]) ‘ਤੇ ਵੀ ਮੇਲ ਵੀ ਭੇਜ ਸਕਦੇ ਹੋ।
ਲਾਭਪਾਤਰੀ ਸੂਚੀ ‘ਚ ਇਸ ਤਰ੍ਹਾਂ ਚੈੱਕ ਕਰੋ ਨਾਂ
ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਪੋਰਟਲ ‘ਤੇ ਜਾਓ।
ਹੁਣ ਡੈਸ਼ਬੋਰਡ ‘ਤੇ ਕਲਿੱਕ ਕਰੋ ਤੇ ਵਿਲੇਜ ਡੈਸ਼ਬੋਰਡ ਚੁਣੋ।
ਇਸ ਤੋਂ ਬਾਅਦ ਆਪਣੀ ਸਾਰੀ ਜਾਣਕਾਰੀ ਐਂਟਰ ਕਰੋ ਤੇ proceed ਨੂੰ ਸਿਲੈਕਟ ਕਰੋ।
ਹੁਣ ਤੁਹਾਡਾ ਸਟੇਟਸ ਤੁਹਾਡੇ ਸਾਹਮਣੇ ਦਿਸ ਜਾਵੇਗਾ।



