ਅੰਮ੍ਰਿਤਸਰ : ਦੇਸ਼ ਦੀ ਖੇਤੀ ਤੇ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਚੜ੍ਹੇ ਸਮੁੱਚੇ ਕਰਜ਼ੇ ‘ਤੇ ਲੀਕ ਮਾਰਨ ਆਦਿ ਕਿਸਾਨ-ਮਜ਼ਦੂਰਾਂ ਦੀਆਂ ਅਤੇ ਜ਼ਰੂਰੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਦੇਸ਼ ਭਰ ਵਿੱਚ ਉੱਭਰੇ ਕਿਸਾਨ ਤੇ ਵਿਆਪਕ ਰੋਹ ਨੂੰ ਹੋਰ ਪ੍ਰਚੰਡ ਕਰਨ ਹਿੱਤ ਸੋਮਵਾਰ ਇੱਥੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪਾਰਲੀਮੈਂਟ ਸੈਸ਼ਨ ਦੇ ਪਹਿਲੇ ਦਿਨ ਮਾਝਾ ਜ਼ੋਨ ਦੇ ਦਸ ਹਜ਼ਾਰ ਤੋਂ ਉੱਪਰ ਕਿਸਾਨਾਂ ਨੇ ਰੋਹ ਭਰੀ ਲਲਕਾਰ ਰੈਲੀ ਕੀਤੀ, ਜਿਸ ਵਿਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਰਗਰਮ ਕਿਸਾਨ ਆਪਣੀਆਂ ਆਪਣੀਆਂ ਜਥੇਬੰਦੀਆਂ ਦੇ ਝੰਡੇ ਤੇ ਮਾਟੋ ਹੱਥਾਂ ਵਿੱਚ ਲੈ ਕੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਗੱਜਦੇ ਨਾਅਰੇ ਮਾਰਦੇ ਕਾਫਲਿਆਂ ਦੇ ਰੂਪ ਵਿੱਚ ਸ਼ਾਮਲ ਹੋਏ। ਅੰਮ੍ਰਿਤਸਰ ਸ਼ਹਿਰ ਵਿੱਚ ਇੰਝ ਲੱਗ ਰਿਹਾ ਸੀ ਕਿ ਕਿਸਾਨਾਂ ਦਾ ਹੜ੍ਹ ਆ ਗਿਆ
ਸਰੀ ਦੇ ਮੇਅਰ ਸੰਭਾਵੀ ਅਮਰੀਕੀ ਟੈਰਿਫ਼ ਦੇ ਹੱਲ ਲਈ ਬਾਰਡਰ ਮੇਅਰਜ਼ ਗੱਠਜੋੜ ਵਿੱਚ ਸ਼ਾਮਲ ਹੋਏ
ਸਰੀ ਦੇ 20٪ ਤੋਂ ਵੱਧ ਕਾਰੋਬਾਰਾਂ ਦੇ ਅਮਰੀਕਾ ਨਾਲ ਸਿੱਧੇ ਵਪਾਰਕ ਸਬੰਧ ਹਨ, ਜੋ ਹਰ ਸਾਲ ਸਰਹੱਦ ਪਾਰ ਲਗਭੱਗ 2.8 ਬਿਲੀਅਨ ਡਾਲਰ ਵਪਾਰ ਦੀ ਨੁਮਾਇੰਦਗੀ ਕਰਦੇ ਹਨ