Ad-Time-For-Vacation.png

ਕਿਸਾਨ ਕਰਜ਼ਿਆਂ ਬਾਰੇ ਸਰਕਾਰ ਦਾ ਯੂ-ਟਰਨ

ਨਵੀਂ ਦਿੱਲੀ: ਕੇਂਦਰ ਸਰਕਾਰ ਕਿਸਾਨਾਂ ਦੇ ਕਰਜ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ। ਸਰਕਾਰ ਦੀ ਦੋਗਲੀ ਨੀਤੀ ਬੇਨਕਾਬ ਹੋ ਗਈ ਹੈ। ਕਿਸਾਨਾਂ ਦੇ ਕਰਜ਼ਿਆਂ ਦੀ ਮਾਫੀ ਬਾਰੇ ਸਰਕਾਰ ਨੇ ਯੂ-ਟਰਨ ਲੈਂਦਿਆਂ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਬਾਰੇ ਦਿੱਤਾ ਗਿਆ ਭਰੋਸਾ ‘ਵਿਸ਼ੇਸ਼ ਤੌਰ ‘ਤੇ ਇਸ ਰਾਜ’ ਲਈ ਸੀ। ਇਹ ਕੇਂਦਰ ਸਰਕਾਰ ਦੀ ‘ਕੌਮੀ ਨੀਤੀ’ ਨਹੀਂ ਹੈ।

ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਕੇਂਦਰੀ ਮੰਤਰੀ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਯੂ.ਪੀ. ਵਿੱਚ ਚੋਣ ਮੁਹਿੰਮ ਦੌਰਾਨ ਭਾਜਪਾ ਲੀਡਰਸ਼ਿਪ ਨੇ ਕਿਸਾਨਾਂ ਦੇ ਫ਼ਸਲੀ ਕਰਜ਼ੇ ਮੁਆਫ਼ ਕਰਨ ਬਾਰੇ ਦਿੱਤਾ ਗਿਆ ਭਰੋਸਾ ਵਿਸ਼ੇਸ਼ ਤੌਰ ‘ਤੇ ਇਸ ਸੂਬੇ ਲਈ ਸੀ। ਸੂਬੇ ‘ਚ ਵਾਰ ਸਰਕਾਰ ਬਣਨ ਬਾਅਦ ਉਹ ਇਸ ਬਾਰੇ ਯਕੀਨੀ ਤੌਰ ‘ਤੇ ਸਕਾਰਾਤਮਕ ਢੰਗ ਨਾਲ ਸੋਚਣਗੇ ਤੇ ਇਸ ਨੂੰ ਲਾਗੂ ਕਰਨ ਦਾ ਯਤਨ ਕਰਨਗੇ। ਇਹ ਸਰਕਾਰ ਦੀ ਕੌਮੀ ਨੀਤੀ ਨਹੀਂ ਹੈ। ਇਹ ਵਿਸ਼ੇਸ਼ ਤੌਰ ‘ਤੇ ਸੂਬੇ ਲਈ ਸੀ। ਇਸ ਤਰ੍ਹਾਂ ਕੇਂਦਰ ਸਰਕਾਰ ਨੇ ਕਰਜ਼ਿਆਂ ਦਾ ਮਾਮਲਾ ਸੂਬਾ ਸਰਕਾਰਾਂ ਦੇ ਪਾਲੇ ਵਿੱਚ ਸੁੱਟ ਦਿੱਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.