Ad-Time-For-Vacation.png

ਕਿਸਾਨ ਮੁਕਤੀ ਯਾਤਰਾ ਜੰਤਰ ਮੰਤਰ ‘ਤੇ ਪੁੱਜੀ:ਖੇਤੀ ਕਰਜ਼ਿਆ ਤੇ ਲੀਕ ਨਹੀਂ ਵਜ਼ੇਗੀ:ਮੋਦੀ ਸਰਕਾਰ

ਨਵੀਂ ਦਿੱਲੀ:-ਸਵਰਾਜ ਇੰਡੀਆ ਸਮੇਤ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਗੁਜਰਾਤ ਦੇ ਮੰਦਸੌਰ ਤੋਂ ਸ਼ੁਰੂ ਕੀਤੀ ਗਈ ਕਿਸਾਨ ਮੁਕਤੀ ਯਾਤਰਾ ਦਿੱਲੀ ਦੇ ਜੰਤਰ-ਮੰਤਰ ‘ਤੇ ਪੁੱਜੀ, ਜਿੱਥੇ ਇਹ ਯਾਤਰਾ ‘ਕਿਸਾਨ ਮੁਕਤੀ ਸੰਸਦ’ ਵਿੱਚ ਤਬਦੀਲ ਹੋ ਗਈ।

ਇਸ ਸੰਸਦ ਵਿੱਚ ‘ਆਪ’ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਵਾਭਿਮਾਨੀ ਸ਼ੇਤਕਾਰੀ ਸੰਗਠਨ ਵੱਲੋਂ ਰਾਜੂ ਸ਼ੈਟੀ, ਸੀਪੀਆਈਐਮ ਆਗੂ ਸੀਤਾਰਾਮ ਯੇਚੁਰੀ, ਤਪਨ ਸੇਨ, ਮੁਹੰਮਦ ਸਲੀਮ, ਜਤਿੰਦਰ ਚੌਧਰੀ, ਕਾਂਗਰਸ ਵੱਲੋਂ ਬੀਆਰ ਪਾਟਿਲ, ਜੇਡੀਯੂ ਵੱਲੋਂ ਸ਼ੈਲੇਂਦਰ ਕੁਮਾਰ ਅਰਵਿੰਦ ਸਾਂਵਤ (ਸ਼ਿਵ ਸੈਨਾ), ਮਹੁੰਮਦ ਸ਼ੰਕਰ ਦੱਤਾ, ਸ੍ਰੀਮੋਤੀ, ਜਨਤਾ ਦਲ ਦੇ ਸ਼ਰਦ ਯਾਦਵ ਤੇ ਅਲੀ ਅਨਵਰ ਆਦਿ ਨੇ ਸ਼ਿਰਕਤ ਕੀਤੀ ਤੇ ਕਿਸਾਨ ਮੁੱਦਿਆਂ ਉਪਰ ਆਪਣੇ ਵਿਚਾਰ ਰੱਖੇ।ਇਹ ਯਾਤਰਾ 13 ਦਿਨ ਭਾਜਪਾ ਦੀ ਅਗਵਾਈ ਵਾਲੇ 6 ਰਾਜਾਂ ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਹਰਿਆਣਾ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵਿੱਚੋਂ ਲੰਘੀ ਜਿੱਥੇ ਕਰਜ਼ਾ ਮੁਆਫ਼ੀ ਦਾ ਮੁੱਦਾ ਭਖਿਆ ਹੋਇਆ ਹੈ।ਇਸ ਸੰਸਦ ਦੌਰਾਨ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤੀ ਤੇ ਉਨ੍ਹਾਂ ਦੀਆਂ ਜਿਣਸਾਂ ਦੇ ਭਾਆਂ ਨੂੰ ਲੈ ਕੇ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਵੱਲੋਂ ਮੰਦਸੌਰ ਗੋਲੀਕਾਂਡ ਬਾਰੇ ਧਾਰੀ ਚੁੱਪ ਦੀ ਨਿੰਦਾ ਕੀਤੀ ਗਈ। ਤਾਮਿਲਨਾਡੂ ਦੇ 17 ਮਨੁੱਖੀ ਖੋਪੜੀਆਂ ਲੈ ਕੇ ਆਏ ਕਿਸਾਨਾਂ ਤੇ ਮਹਾਂਰਾਸ਼ਟਰ ਦੇ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਬੱਚੇ ਵੀ ਇਸ ਸੰਸਦ ਵਿੱਚ ਸ਼ਾਮਲ ਹੋਏ।

ਇਸ ਮੌਕੇ ਅਸ਼ੋਕ ਪਾਟਿਲ, ਮੇਘਾ ਪਾਟਕਰ, ਯੋਗਿੰਦਰ ਯਾਦਵ ਤੇ ਪ੍ਰਸ਼ਾਂਤ ਭੂਸ਼ਣ ਨੇ ਕੀਤਾ ਸੰਬੋਧਨ। ਕਿਸਾਨਾਂ ਦੇ ਇਕੱਠ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਪੁਲੀਸ ਨੇ ਲੋਕਾਂ ਦੀ ਵਧਦੀ ਭੀੜ ਦੇਖ ਕੇ ਸੰਸਦ ਭਵਨ ਨੂੰ ਜਾਂਦੀਆਂ ਸੜਕਾਂ ਦੀ ਆਵਾਜਾਈ ਦਾ ਰੁਖ਼ ਤਬਦੀਲ ਕੀਤਾ।ਕੇਂਦਰ ਦੀ ਮੋਦੀ ਸਰਕਾਰ ਨੇ ਕਿਹਾ ਹੈ ਕਿ ਖੇਤੀ ਕਰਜ਼ਿਆਂ ‘ਤੇ ਲੀਕ ਮਾਰਨ ਸਬੰਧੀ ਕੋਈ ਵੀ ਤਜਵੀਜ਼ ਅਜੇ ਉਸ ਦੇ ਵਿਚਾਰ ਅਧੀਨ ਨਹੀਂ ਹੈ। ਉਂਜ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਕਰਜ਼ਾ ਦੇਣ ਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਵੱਖ ਵੱਖ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ। ਇਥੇ ਦੱਸਣਾ ਬਣਦਾ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਮਹਾਰਾਸ਼ਟਰ ਤੇ ਕਰਨਾਟਕ ਦੀਆਂ ਸਰਕਾਰਾਂ ਇਸ ਸਾਲ ਖੇਤੀ ਕਰਜ਼ਿਆਂ ‘ਤੇ ਲੀਕ ਮਾਰਨ ਦਾ ਐਲਾਨ ਕਰ ਚੁੱਕੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.