ਜਗਰਾਜ ਸਿੰਘ ਸੰਘਾ, ਮੋਗਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਰਗਰਮ ਵਰਕਰਾਂ ਦੀ ਇਕਾਈ ਤਲਵੰਡੀ ਭੰਗੇਰੀਆਂ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਤਲਵੰਡੀ ਭੰਗੇਰੀਆਂ ਅਗਵਾਈ ਹੇਠ ਪਿੰਡ ਵਿਚ ਪਾਵਰਕਾਮ ਵੱਲੋਂ ਲਗਾਏ ਗਏ ਅਮਰਜੀਤ ਸਿੰਘ ਤੇ ਹੁਸ਼ਿਆਰ ਸਿੰਘ ਦੇ ਬਿਜਲੀ ਦੇ ਸਮਾਰਟ ਮੀਟਰ ਉਤਾਰੇ ਗਏ। ਇਸ ਮੌਕੇ ਅਮਰਜੀਤ ਸਿੰਘ ਜੋ ਸਰੀਰਕ ਤੌਰ ਤੇ ਅਪਾਹਜ ਹੈ ਤੇ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਅਸੀਂ ਆਪਣੀ ਮਿਹਨਤ ਮਜ਼ਦੂਰੀ ਕਰਕੇ ਪਰਿਵਾਰਾਂ ਦਾ ਪਾਲਣ ਪੋਸ਼ਣ ਬੜੀ ਮੁਸ਼ਕਿਲ ਨਾਲ ਕਰ ਰਹੇ ਹਾਂ, ਹੁਣ ਸਾਨੂੰ ਪੂਰਾ ਖਦਸ਼ਾ ਹੈ ਕਿ ਇਨਾਂ੍ਹ ਮੀਟਰਾਂ ਨਾਲ ਸਾਡੇ ਤੇ ਹੋਰ ਆਰਥਿਕ ਬੋਝ ਪਵੇਗਾ। ਉਨਾਂ੍ਹ ਅੱਗੇ ਕਿਹਾ ਕਿ ਬਿਜਲੀ ਵਾਲੇ ਸਾਨੂੰ ਬਿਨਾਂ੍ਹ ਦੱਸੇ ਹੀ ਇਹ ਸਮਾਰਟ ਮੀਟਰ ਲਗਾ ਗਏ। ਇਸ ਮੌਕੇ ਤੇ ਸੁਖਦੇਵ ਸਿੰਘ ਨੇ ਕਿਹਾ ਕਿ ਸਾਡੀ ਜੱਥੇਬੰਦੀ ਵੱਲੋਂ ਬਿਜਲੀ ਦੇ ਸਮਾਰਟ ਮੀਟਰਾਂ ਵਿਰੁੱਧ ਲਗਾਤਾਰ ਸੰਘਰਸ਼ ਜਾਰੀ ਹੈ ਤੇ ਅਸੀਂ ਪਿੰਡਾਂ ਵਿਚ ਚਿੱਪ ਵਾਲੇ ਸਮਾਰਟ ਮੀਟਰ ਨਹੀਂ ਲੱਗਣ ਦੇਵਾਂਗੇ। ਉਨਾਂ੍ਹ ਕਿਹਾ ਕਿ ਸਰਕਾਰਾਂ ਕਾਰਪੋਰੇਟ ਦੇ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਸਭ ਕੁਝ ਕਰ ਰਹੀਆਂ ਹਨ ਤੇ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹਾਂ ਕਿ ਪਿੰਡਾਂ ਵਿਚ ਸਮਾਰਟ ਮੀਟਰ ਲਗਾਉਣੇ ਬੰਦ ਕਰਵਾਏ ਜਾਣ, ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਜਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਉਨਾਂ੍ਹ ਕਿਹਾ ਕਿ ਇਨਾਂ੍ਹ ਬਿਜਲੀ ਦੇ ਮੀਟਰਾਂ ਨਾਲ ਲੋਕਾਂ ਤੇ ਵਾਧੂ ਦਾ ਆਰਥਿਕ ਬੋਝ ਪਵੇਗਾ।ਉਨਾਂ੍ਹ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਤੇ ਖੇਤੀ ਪਹਿਲਾਂ ਹੀ ਡੁੱਬਣ ਕਿਨਾਰੇ ਹੈ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਪਿੰਡ ਦੀਆਂ ਅੌਰਤਾਂ ਨੇ ਕਿਹਾ ਜੇਕਰ ਬਿਜਲੀ ਵਾਲੇ ਹੁਣ ਪਿੰਡ ਵਿਚ ਮੀਟਰ ਲਾਉਣ ਆਏ ਤਾਂ ਡਠਵਾਂ ਵਿਰੋਧ ਕਰਕੇ ਿਘਰਾਓ ਕੀਤਾ ਜਾਵੇਗਾ। ਉਧਰ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜਿਲ੍ਹਾ ਆਗੂ ਗੁਰਭਿੰਦਰ ਸਿੰਘ ਕੋਕਰੀ ਨੇ ਕਿਹਾ ਕਿ ਸਾਡੀ ਜੱਥੇਬੰਦੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹਮਾਇਤ ਕਰਦੀ ਹੈ ਤੇ ਅਸੀਂ ਪੰਜਾਬ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲਏ ਗਏ ਸਮਾਰਟ ਮੀਟਰ ਵਿਰੋਧੀ ਫੈਸਲੇ ਦਾ ਸਵਾਗਤ ਕਰਦੇ ਹਾਂ ਤੇ ਇਸ ਮਸਲੇ ਵਿਚ ਉਨਾਂ੍ਹ ਦੇ ਨਾਲ ਖੜਾਂਗੇ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



