ਸਰਵਣ ਸਿੰਘ ਭੰਗਲਾਂ, ਸਮਰਾਲਾ : ਥਾਣਾ ਸਮਰਾਲਾ ਅਧੀਨ ਆਉਂਦੀ ਹੇਡੋਂ ਚੌਕੀ ਦੀ ਪੁਲਿਸ ਨੇ ਸ਼ਿਕਾਇਤਕਰਤਾ ਜਸਵੀਰ ਸਿੰਘ ਵਾਸੀ ਪਿੰਡ ਹੇਡੋਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਉਸ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮ ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਪਿੰਡ ਕੋਟਲਾ ਸ਼ਮਸਪੁਰ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਮੁੱਦਈ ਜਸਵੀਰ ਸਿੰਘ ਨੇ ਆਪਣੇ ਬਿਆਨਾਂ ‘ਚ ਲਿਖਵਾਇਆ ਕਿ ਬੀਤੇ ਦਿਨੀਂ 23 ਨਵੰਬਰ ਨੂੰ ਰਾਤ ਕਰੀਬ 10.30 ਵਜੇ ਸੁਖਵਿੰਦਰ ਸਿੰਘ ਸੁੱਖੀ ਨੇ ਉਸ ਉਪਰ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸਦੀ ਕੁੱਟਮਾਰ ਕੀਤੀ ਜਿਸ ਦੇ ਨਾਲ ਉਹ ਜ਼ਖ਼ਮੀ ਹੋ ਗਿਆ। ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖਲ ਕਰਵਾਇਆ ਜਿੱਥੇ ਉਹ ਜੇਰੇ ਇਲਾਜ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਡਾਕਟਰ ਵੱਲੋਂ ਕੱਟੀ ਗਈ ਐੱਮਐੱਲਆਰ ਮੁਤਾਬਕ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਦੀ ਗਿ੍ਫਤਾਰੀ ਨਹੀਂ ਹੋ ਸਕੀ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


