Ad-Time-For-Vacation.png

ਕੇਜਰੀਵਾਲ ਦੇ ਮਾਫ਼ੀਨਾਮੇ ਨਾਲ ਪੰਜਾਬ ਦੀ ਸਿਆਸਤ ‘ਚ ਆਇਆ ਭੂਚਾਲ

ਭਗਵੰਤ ਮਾਨ ਅਤੇ ਅਮਨ ਅਰੋੜਾ ਵਲੋਂ ਪਾਰਟੀ ਅਹੁਦੇ ਤੋਂ ਅਸਤੀਫ਼ਾ
ਸੰਗਰੂਰ, 16 ਮਾਰਚ (ਪਰਮਜੀਤ ਸਿੰਘ ਲੱਡਾ) : ਅਰਵਿੰਦ ਕੇਜਰੀਵਾਲ ਵਲੋਂ ਡਰੱਗ ਮਾਫ਼ੀਆ ਦੇ ਮਾਮਲੇ ਵਿਚ ਬਿਕਰਮਜੀਤ ਸਿੰਘ ਮਜੀਠੀਆ ਤੋਂ ਮਾਫ਼ੀ ਮੰਗਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਿਆਸਤ ਵਿਚ ਇਕ ਤਰ੍ਹਾਂ ਨਾਲ ਭੂਚਾਲ ਜਿਹਾ ਆ ਗਿਆ ਹੈ ਜਿਸ ਤਹਿਤ ਪੰਜਾਬ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵਲੋਂ ਅਸਤੀਫ਼ਿਆਂ ਅਤੇ ਗਠਜੋੜ ਭੰਗ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ।ਜਿਉਂ ਹੀ ਅਰਵਿੰਦ ਕੇਜਰੀਵਾਲ ਵਲੋਂ ਅਦਾਲਤੀ ਤੌਰ ‘ਤੇ ਬਿਕਰਮਜੀਤ ਸਿੰਘ ਮਜੀਠੀਆ ਤੋਂ ਮਾਫ਼ੀ ਮੰਗਣ ਦੀ ਖ਼ਬਰ ਸਾਹਮਣੇ ਆਈ ਸੱਭ ਤੋਂ ਪਹਿਲਾਂ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੰਗਰੂਰ ਭਗਵੰਤ ਮਾਨ ਨੇ ਅਪਣੇ ਪ੍ਰਧਾਨਗੀ ਤੋਂ ਅਸਤੀਫ਼ੇ ਦਾ ਐਲਾਨ ਕਰਦਿਆਂ ਸਾਫ਼ ਤੌਰ ‘ਤੇ ਕਿਹਾ ਕਿ ਉਹ ਹਮੇਸ਼ਾ ਡਰੱਗ ਮਾਫ਼ੀਆ ਅਤੇ ਇਸ ਦੇ ਸਿਆਸੀ ਆਕਾਵਾਂ ਵਿਰੁਧ ਲੜਾਈ ਲੜਨਗੇ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੋਣਗੇ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਦੇ ਉੱਪ ਪ੍ਰਧਾਨ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਵੀ ਅਪਣੇ ਅਹੁਦੇ ਤੋਂ ਅਸਤੀਫ਼ੇ ਦਾ ਐਲਾਨ ਕਰ ਦਿਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਪੰਜਾਬ ਦੀ ਸਹਿ-ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਨਸ਼ਿਆਂ ਵਿਰੁਧ ਇਕ ਆਮ ਆਦਮੀ ਵਜੋਂ ਸੰਘਰਸ਼ ਜਾਰੀ ਰਖਣਗੇ।ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵਲੋਂ ਆਮ ਆਦਮੀ ਪਾਰਟੀ ਨਾਲ ਗਠਜੋੜ ਭੰਗ ਕਰਨ ਦਾ ਐਲਾਨ ਕਰ ਦਿਤਾ। ਬੈਂਸ ਭਰਾਵਾਂ ਨੇ ਕਿਹਾ ਕਿ ਉਹ ਅਜਿਹੇ ਕਿਸੇ ਵੀ ਵਿਅਕਤੀ ਜਾਂ ਪਾਰਟੀ ਨਾਲ ਸਬੰਧ ਨਹੀਂ ਰੱਖਣਗੇ ਜੋ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਨਾਲ ਖਿਲਵਾੜ ਕਰੇ।

 

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.