Ad-Time-For-Vacation.png

ਕੇਜਰੀਵਾਲ ਨੂੰ ਬਦਨਾਮ ਕਰਨ ਲਈ ਸਰਕਾਰ ਨੇ ਘੜੀ ਸਾਜ਼ਿਸ਼ ?

ਅੰਮ੍ਰਿਤਸਰ: ‘ਇੰਡੀਆ ਟੂਡੇ’ ਮੈਗਜ਼ੀਨ ਵੱਲੋਂ ਕਵਰ ਪੇਜ ‘ਤੇ ਲਾਈ ਗਈ ਕੇਜਰੀਵਾਲ ਦੀ ਤਸਵੀਰ ਬਾਰੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਅਜਿਹਾ ਕਰਕੇ ਮੈਗਜ਼ੀਨ ਨੇ ਕੇਜਰੀਵਾਲ ਦਾ ਅਪਮਾਣ ਕੀਤਾ ਹੈ। ਇਹ ਸਭ ਕੁਝ ਜਾਣਬੁੱਝ ਕੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ਦੇ ਕਹਿਣ ‘ਤੇ ਹੀ ਕੀਤਾ ਗਿਆ ਹੈ।

ਛੋਟੇਪੁਰ ਨੇ ਕਿਹਾ ਕਿ ਇਸ ਬਾਰੇ ਇਹ ਜਲਦ ਹੀ ਮੈਗਜ਼ੀਨ ਨੂੰ ਵੀ ਲਿਖ ਰਹੇ ਹਨ ਕਿ ਅਜਿਹਾ ਦੁਬਾਰਾ ਨਾ ਕੀਤਾ ਜਾਵੇ ਕਿਉਂਕਿ ਅਜਿਹਾ ਕਾਰਨ ਨਾਲ ਜਿੱਥੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ, ਉੱਥੇ ਹੀ ਮੈਗਜ਼ੀਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਸਲਾਹ ਦਿੱਤੀ ਕਿ ਮੀਡੀਆ ਨੂੰ ਨਿਰਪੱਖ ਹੋ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਹੁਣ ਆਮ ਆਦਮੀ ਪਾਰਟੀ ਖਿਲਾਫ ਕੋਈ ਮੁੱਦਾ ਨਹੀਂ। ਇਸ ਲਈ ਅਜਿਹੇ ਮਸਲਿਆਂ ਨੂੰ ਮੁੱਦਾ ਬਣਾ ਕੇ ਰਾਜਨੀਤੀ ਕੀਤੀ ਜਾ ਰਹੀ ਹੈ।

ਕੇਜਰੀਵਾਲ ਦੀ ਪਤਨੀ ਵੱਲੋਂ ਵੀ.ਆਰ.ਐਸ ਲੈਣ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਅਜੇ ਪਾਰਟੀ ਨੇ ਇਸ ਬਾਰੇ ਸੋਚਿਆ ਵੀ ਨਹੀਂ ਪਰ ਅਕਾਲੀ ਦਲ ਨੇ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਅਕਾਲੀ ਦਲ ਵਿੱਚ ਲੀਡਰਾਂ ਦੇ 8-8 ਪਰਿਵਾਰਕ ਮੈਂਬਰ ਸਿਆਸਤ ਵਿੱਚ ਹੋਣ ਉਨ੍ਹਾਂ ਨੂੰ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ।

ਕੇਜਰੀਵਾਲ ਵੱਲੋਂ 18 ਜੁਲਾਈ ਨੂੰ ਹਰਿਮੰਦਰ ਸਾਹਿਬ ਆ ਕੇ ਸੇਵਾ ਕਾਰਨ ਬਾਰੇ ਉਨ੍ਹਾਂ ਕਿਹਾ ਕਿ ਉਹ ਸੰਗਤ ਤੇ ਵਾਹਿਗੁਰੂ ਕੋਲੋਂ ਮੁਆਫੀ ਮੰਗਣ ਲਈ ਹੀ ਆ ਰਹੇ ਹਨ। ਛੋਟੇਪੁਰ ਨੇ ਇਹ ਵੀ ਕਿਹਾ ਕਿ ਮੈਨੀਫੈਸਟੋ ਜਾਰੀ ਕਾਰਨ ਤੋਂ ਬਾਅਦ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਪਾਰਟੀ ਨੇ ਫੈਸਲਾ ਕੀਤਾ ਹੈ ਕੇ ਅੱਗੇ ਜਾਰੀ ਹੋਣ ਵਾਲੇ ਮੈਨੀਫੈਸਟੋ ‘ਤੇ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ ਜਾਂ ਤਸਵੀਰ ਨਹੀਂ ਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਕਿਸੇ ਵੀ ਗੱਲ ਦਾ ਗੁੱਸਾ ਇਸ ਲਈ ਨਹੀਂ ਕਰਦੇ ਕਿਉਂਕਿ ਸੁਖਬੀਰ ਨੂੰ ਨਾ ਤਾਂ ਸਿਆਸਤ ਦਾ ਪਤਾ ਹੈ ਤੇ ਨਾ ਹੀ ਇਹ ਪਤਾ ਹੁੰਦਾ ਹੈ ਕਿ ਉਹ ਕੀ ਕਿਹਾ ਰਹੇ ਹਨ। ਸੁਖਬੀਰ ਨੇ ਤਾਂ ਇਹ ਵੀ ਕਹਿ ਦਿੱਤਾ ਸੀ ਕਿ ਅਕਾਲੀ ਦਲ ਦੀ ਅਗਲੀ ਮੀਟਿੰਗ ਮੰਗਲ ਗ੍ਰਹਿ ‘ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਸੁਖਬੀਰ ਕੋਲ ਕੋਈ ਵੀ ਕਾਬਲੀਅਤ ਨਹੀਂ। ਉਨ੍ਹਾਂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਇਸ ਲਈ ਬਣਾਇਆ ਗਿਆ ਹੈ ਕਿਉਂਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.