ਰਮੇਸ਼ ਰਾਮਪੁਰਾ, ਅੰਮਿ੍ਤਸਰ : ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਬੀਤੇ ਦਿਨੀ ਅੰਮਿ੍ਤਸਰ ਵਿਖੇ ਇਕ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਸਮੇਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ‘ਇਕ ਰਾਸ਼ਟਰ ਇਕ ਸਿੱਖਿਆ ਨੀਤੀ’ ਦਾ ਰਾਗ ਅਲਾਪਣ ਦੀ ਸਖਤ ਨਿਖੇਧੀ ਕੀਤੀ ਹੈ, ਆਗੂਆਂ ਨੇ ਕਿਹਾ ਕਿ ਕੇਜਰੀਵਾਲ ਵਲੋਂ ਮੋਦੀ ਦੁਆਰਾ ਜਾਰੀ ਕੀਤੀ ਗਈ ਕੌਂਮੀ ਸਿੱਖਿਆ ਨੀਤੀ 2020 ਬਾਰੇ ਚੁੱਪ ਵੱਟਣਾ ਤੇ ਮੰਦਭਾਗਾ ਹੈ। ਜਿਵੇਂ ਕੇਂਦਰ ਦੀ ਸਰਕਾਰ ਵਲੋਂ ਇੱਕ ਰਾਸ਼ਟਰ ਇੱਕ ਭਾਸ਼ਾ ਸਾਡੇ ਭਾਰਤੀ ਸੰਘੀ ਢਾਚੇ ਨੂੰ ਸੱਟ ਮਾਰਦੀ ਹੈ ਇਸੇ ਤਰਾਂ੍ਹ ਕੇਜਰੀਵਾਲ ਦਾ ਇਹ ਬਿਆਨ ਵੀ ਸੰਘੀ ਢਾਂਚੇ ਤੇ ਸੂਬਿਆਂ ਦੇ ਆਪਣੇ ਅਧਿਕਾਰਾਂ ਨੂੰ ਸੱਟ ਮਾਰਨ ਵਾਲਾ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਸੁਬਾਈ ਪ੍ਰਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਅਤੇ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਕੇਂਦਰ ਸਰਕਾਰ ਨੇ ਬਿਨਾਂ ਸੂਬਾ ਸਰਕਾਰਾਂ ਦੀ ਸਲਾਹ ਲਏ ਤੇ ਬਿਨਾਂ ਸਿੱਖਿਆ ਸ਼ਾਸ਼ਤਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤੇ ਰਾਸ਼ਟਰੀ ਸਿੱਖਿਆ ਨੀਤੀ ਤੇ ਵੱਡੇ ਪੱਧਰ ਤੇ ਲਾਗੂ ਕੀਤੀ ਜਾ ਰਹੀ ਹੈ।

ਆਗੂਆਂ ਅਨੁਸਾਰ ਸਿੱਖਿਆ ਰਾਜਾਂ ਦਾ ਵਿਸ਼ਾ ਹੈ ਅਤੇ ਰਾਜ ਦੇ ਲੋਕਾਂ ਨੂੰ ਬਿਨਾਂ ਭਰੋਸੇ ਵਿਚ ਲਏ ਠੋਸੀ ਗਈ ਸਿੱਖਿਆ ਨੀਤੀ ਤੇ ਪੰਜਾਬ ਸਰਕਾਰ ਨੂੰ ਅਮਲ ਨਹੀਂ ਕਰਨਾ ਚਾਹੀਦਾ। ਪਸਸਫ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਮਨੋਹਰ ਲਾਲ ਸ਼ਰਮਾ, ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਨਰਿੰਦਰ ਮਾਖਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ ਆਦਿ ਆਗੂਆਂ ਨੇ ਕਿਹਾ ਕਿ ਇਹ ਨੀਤੀ ਸਭ ਨੂੰ ਸਿੱਖਿਆ ਦੇ ਬਰਾਬਰ ਮੌਕੇ ਦੇਣ ਦੇ ਸੰਵਿਧਾਨਕ ਹੱਕ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ। ਜਿਲ੍ਹਾ ਅੰਮਿ੍ਤਸਰ ਦੇ ਜਨਰਲ ਸਕੱਤਰ ਸੁੱਚਾ ਸਿੰਘ ਟਰਪਈ, ਹਰਪ੍ਰਰੀਤ ਸੋਹੀਆਂ, ਮੰਗਲ ਟਾਂਡਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਕੁਲਦੀਪ ਸਿੰਘ ਹਾਥਾਂ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਮਾਣਾ, ਜਗਜੀਤ ਸਿੰਘ ਮਾਨ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਦਿਲਬਾਗ ਸਿੰਘ ਤੁੜ ਆਦਿ ਨੇ ਚਿਤਾਵਨੀ ਦਿੱਤੀ ਕਿ ਜੇਕਰ ਰਾਸ਼ਟਰੀ ਸਿੱਖਿਆ ਨੀਤੀ 2020 ਤੇ ਪੰਜਾਬ ਸਰਕਾਰ ਨੇ ਅਮਲ ਜਾਰੀ ਰੱਖਿਆ ਤਾਂ ਜਥੇਬੰਦੀ ਇਸ ਵਿਰੁੱਧ ਵਿਆਪਕ ਜਨਤਕ ਲਾਮਬੰਦੀ ਕਰਕੇ ਜੋਰਦਾਰ ਘੋਲ਼ ਸ਼ੁਰੂ ਕਰੇਗੀ। ਇਸ ਮੌਕੇ ਹਰਮਨਦੀਪ ਭੰਗਾਲੀ, ਅਵਤਾਰਜੀਤ ਸਿੰਘ ਗਿੱਲ, ਨਵਜੋਤ ਰਤਨ, ਹਰਵਿੰਦਰ ਸਿੰਘ ਸੁਲਤਾਨਵਿੰਡ, ਸਤਨਾਮ ਸਿੰਘ ਜੱਸੜ, ਯਾਦਵਿੰਦਰ ਸਿੰਘ ਸੰਧੂ, ਜਗਦੀਪ ਸਿੰਘ ਟਰਪਈ, ਹਰਵਿੰਦਰ ਸਿੰਘ ਜਲਾਲਾਬਾਦ, ਬਲਵਿੰਦਰ ਭੱਟੀ, ਹੀਰਾ ਸਿੰਘ ਭੱਟੀ, ਸੁਰਜੀਤ ਸਿੰਘ ਫੇਰੂਮਾਨ, ਪ੍ਰਭਜੋਤ ਸਿੰਘ, ਰਵੀਇੰਦਰਪਾਲ ਰਸੂਲਪੁਰ, ਇੰਦਰਪ੍ਰਰੀਤ ਸਿੰਘ, ਸਰਬਜੀਤ ਸਿੰਘ ਖਾਸਾ, ਗੁਰਿੰਦਰ ਸਿੰਘ ਤਰਸਿੱਕਾ, ਅਮਿਤ ਕੁਮਾਰ, ਸੁਖਦੇਵ ਸਿੰਘ, ਦਿਲਬਾਗ ਸਿੰਘ ਵੇਰਕਾ, ਗੁਰਿੰਦਰ ਸਿੰਘ ਰੰਧਾਵਾ, ਪ੍ਰਦੀਪ ਝੰਜੋਟੀ, ਰਜਿੰਦਰ ਕੁਮਾਰ ਆਦਿ ਆਗੂ ਹਾਜ਼ਰ ਸਨ।