ਕੈਨੇਡਾ:ਸ਼ਰਤੀਆ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰਵਾਸੀ ਦੀ ਪੀ. ਆਰ. ਨਹੀਂ ਕੀਤੀ ਜਾ ਸਕਦੀ ਰੱਦ

ਔਟਾਵਾ- ਕੈਨੇਡਾ ਦੇ ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਕਿਸੇ ਜੁਰਮ ਅਧੀਨ ਸ਼ਰਤੀਆ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰਵਾਸੀ ਦੀ ਪੀ. ਆਰ. ਰੱਦ ਨਹੀਂ ਕੀਤੀ ਜਾਣੀ ਚਾਹੀਦੀ। ਅਦਾਲਤ ਨੇ ਇੰਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਬੁਨਿਆਦੀ ਹੱਕਾਂ ਦਾ ਖਿਆਲ ਰੱਖੇ ਜਾਣ ਦੇ ਹੁਕਮ ਵੀ ਦਿੱਤੇ।

ਅਦਾਲਤ ਨੇ ਇਹ ਫੈਸਲਾ ਸਰਬਸੰਮਤੀ ਨਾਲ ਸੁਣਾਇਆ ਅਤੇ ਸੁਣਵਾਈ ਕਰਨ ਵਾਲੇ ਬੈਂਚ ਦੀ ਅਗਵਾਈ ਕੈਨੇਡਾ ਦੇ ਚੀਫ ਜਸਟਿਸ ਬੈਵਰਲੀ ਮੈਕਲਾਚਲਿਨ ਕਰ ਰਹੇ ਸਨ। ਇਥੇ ਦੱਸਣਾ ਬਣਦਾ ਹੈ ਕਿ 1989 ਤੋਂ ਪੀ. ਆਰ. ਦਾ ਦਰਜਾ ਪ੍ਰਾਪਤ ਟਰੈਨ ਨਾਂ ਦੇ ਇਕ ਪ੍ਰਵਾਸੀ ਨੂੰ ਮਰੀਜੁਆਨਾ ਦੀ ਕਾਸ਼ਤ ਦੇ ਮਾਮਲੇ ਵਿਚ 12 ਮਹੀਨੇ ਦੀ ਸ਼ਰਤੀਆ ਸਜ਼ਾ ਸੁਣਾਈ ਗਈ, ਭਾਵ ਉਸ ਨੂੰ ਜੇਲ ਨਾ ਭੇਜੇ ਜਾਣ ਤੋਂ ਛੋਟ ਮਿਲ ਗਈ ਪਰ ਇੰਮੀਗ੍ਰੇਸ਼ਨ ਵਿਭਾਗ ਨੇ ਟਰੈਨ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਇੰਮੀਗ੍ਰੇਸ਼ਨ ਵਿਭਾਗ ਨੇ ਦਲੀਲ ਦਿੱਤੀ ਕਿ ਟਰੈਨ ਵਲੋਂ ਕੀਤੇ ਅਪਰਾਧ ਲਈ ਵੱਧ ਤੋਂ ਵੱਧ ਸਜ਼ਾ 14 ਸਾਲ ਹੈ, ਜਿਸ ਕਾਰਨ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਅਸਲ ਵਿਚ ਟਰੈਨ ਵਲੋਂ ਅਪਰਾਧ ਨੂੰ ਅੰਜਾਮ ਦਿੱਤੇ ਜਾਣ ਸਮੇਂ ਮਰੀਜੁਆਨਾ ਦੀ ਗੈਰ-ਕਾਨੂੰਨੀ ਤਰੀਕੇ ਨਾਲ ਕਾਸ਼ਤ ਦੀ ਵੱਧ ਤੋਂ ਵੱਧ ਸਜ਼ਾ 7 ਸਾਲ ਸੀ ਪਰ ਜਦੋਂ ਇੰਮੀਗ੍ਰੇਸ਼ਨ ਵਿਭਾਗ ਨੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਤਾਂ ਵੱਧ ਤੋਂ ਵੱਧ ਸਜ਼ਾ 14 ਸਾਲ ਕੀਤੀ ਜਾ ਚੁੱਕੀ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.