ਕੈਨੇਡਾ ਤੇ ਦੋਹਾ ਕਤਰ ਤੋਂ ਪੰਜਾਬ ਆਏ ਸਿੱਖ ਖਾੜਕੂਆਂ ਦੇ ਨਿਸ਼ਾਨੇ ‘ਤੇ ਸਨ ਕੱਟੜ ਹਿੰਦੂ, ਸਰਕਾਰੀ ਅਫ਼ਸਰ ਤੇ ਧਾਰਮਿਕ ਆਗੂ

ਚੰਡੀਗੜ : ਪੰਜਾਬ ਵਿਚ ਬੁੱਧਵਾਰ ਨੂੰ ਗ੍ਰਿਫਤਾਰ ਕੀਤੇ ਗਏ ਖਾਲਿਸਤਾਨ ਟਾਈਗਰ ਫੋਰਸ (ਕੇ ਟੀ ਐਫ) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਅੱਤਵਾਦੀ ਸੰਗਠਨਾਂ ਦੇ ਖਾੜਕੂਆਂ ਦੇ ਨਿਸ਼ਾਨ ਉੁੱਤੇ ਕੱਟੜਪੰਥੀ ਹਿੰਦੂ ਨੇਤਾ, ਸਾਬਕਾ ਸਰਕਾਰੀ ਉੱਚ ਅਧਿਕਾਰੀ ਅਤੇ ਧਾਰਮਿਕ ਨੇਤਾ ਸਨ। ਪੁਲਿਸ ਦੇ ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਿੱਖ ਖਾੜਕੂ ਮਨਦੀਪ ਸਿੰਘ ਕੈਨੇਡਾ ਅਤੇ ਜਦੋਂਕਿ ਅਰਵਿੰਦ ਸਿੰਘ ਉਰਫ ਮਿੱਠਾ ਦੋਹਾ ਕਤਰ ਤੋਂ ਪੰਜਾਬ ਆਇਆ ਸੀ। ਜਾਂਚਕਰਤਾਵਾਂ ਨੇ ਵੀਰਵਾਰ ਨੂੰ ਦੱਸਿਆ ਕਿ ਦੋਵੇਂ ਅੱਤਵਾਦੀ ਮਾਨਤਾ ਪ੍ਰਾਪਤ ਦਸਤਾਵੇਜ਼ਾਂ ਉੱਤੇ ਪੰਜਾਬ ਆਏ ਸਨ ਅਤੇ ਇਨ•ਾਂ ਦਾ ਕੋਈ ਅਪਰਾਧਕ ਪਿਛੋਕੜ ਵੀ ਨਹੀਂ ਹੈ। ਸੂਤਰਾਂ ਨੇ ਦੱਸਿਆ ਕਿ ਕੈਨੇਡਾ ਆਧਾਰਿਤ ਹਰਦੀਪ ਸਿੰਘ ਨੂੰ ਮਨਦੀਪ ਸਿੰਘ ਦਾ ਹੈਂਡਲਰ ਦੱਸਿਆ ਜਾ ਰਿਹਾ ਹੈ, ਜਦੋਂਕਿ ਮਿੱਠਾ ਦੇ ਸਬੰਧ ਪਾਕਿਸਤਾਨ ਵਿਚ ਰਹਿ ਰਹੇ ਬੱਬਰ ਖਾਲਸਾ ਇੰਟਰਨੈਸ਼ਨ ਦੇ ਮੁਖੀ ਵਧਵਾ ਸਿੰਘ ਦੇ ਪੁੱਤਰ ਨਾਲ ਦੱਸੇ ਜਾ ਰਹੇ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਭਾਰਤੀ ਏਜੰਸੀਆਂ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਸਿੱਖ ਅੱਤਵਾਦੀ ਜਥੇਬੰਦੀਆਂ ਕਤਲ ਅਤੇ ਧਮਾਕਿਆਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਉਨ•ਾਂ ਨੌਜਵਾਨਾਂ ਨੂੰ ਲੁਭਾ ਰਹੀਆਂ ਹਨ, ਜਿਨ•ਾਂ ਦਾ ਕੋਈ ਅਪਰਾਧ ਪਿਛੋਕੜ ਨਹੀਂ ਹੈ। ਇੱਥੇ ਵਰਣਨਯੋਗ ਹੈ ਕਿ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਕੈਨੇਡੀਅਨ ਪੀ ਆਰ ਮਨਦੀਪ ਸਿੰਘ ਅਤੇ ਦੋਹਾ ਕਤਲ ਵਾਸੀ ਅਰਵਿੰਦ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਲੁਧਿਆਣਾ ਪੁਲਿਸ ਨੇ ਕੈਨੇਡੀਅਨ ਮਨਦੀਪ ਸਿੰਘ (27) ਜੋ ਕਿ ਲੁਧਿਆਣਾ ਦੇ ਪਿੰਡ ਚੱਕ ਕਲਾਂ ਦੇ ਰਹਿਣ ਵਾਲੇ ਹਨ, ਵਿਰੁੱਧ ਬੱਬਰ ਖਾਲਸਾ ਤੇ ਹੋਰ ਕੱਟੜ ਸੰਗਠਨਾਂ ਨਾਲ ਸਬੰਧ ਰੱਖਣ ਦੇ ਦੋਸ਼ ਮੁਕੱਦਮਾ ਦਰਜ ਕੀਤਾ ਹੈ। ਜਦੋਂਕਿ ਅਰਵਿੰਦ ਸਿੰਘ ਨੂੰ ਨਵਾਂ ਸ਼ਹਿਰ ਪੁਲਿਸ ਨੇ ਜਾਡਲਾ ਟੀ-ਪੁਆਇੰਟ ਉੱਤੇ ਰਾਹੋਂ ਵਿਚ ਗ੍ਰਿਫਤਾਰ ਕੀਤਾ ਸੀ। ਅਰਵਿੰਦ ਸਿੰਘ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ ਕਿ ਬੱਬਰ ਖਾਲਸਾ ਦਾ ਸਰਗਰਮ ਖਾੜਕੂ ਦੋਹਾ ਕਤਰ ਤੋਂ ਆਇਆ ਹੋਇਆ ਹੈ ਅਤੇ ਬੱਬਰ ਖਾਲਸਾ ‘ਚ ਨਵੀਂ ਭਰਤੀ ਕਰਨ ਲਈ ਨੌਜਵਾਨਾਂ ਨੂੰ ਲੁਭਾ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨਾਕਾਬੰਦੀ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਅਰਵਿੰਦਰ ਸਿੰਘ ਨੇ ਪੁੱਛ-ਗਿੱਛ ਦੌਰਾਨ ਅਹਿਮ ਖੁਲਾਸੇ ਕਰਦੇ ਹੋਏ ਦੱਸਿਆ ਕਿ ਪਾਕਿਸਤਾਨ ‘ਚ ਬੈਠੇ ਉਸ ਦੇ ਸ੍ਰਪਰਸਤਾਂ ਨੇ ਸੰਗਠਨ ‘ਚ ਕਈ ਨਵੇਂ ਨੌਜਵਾਨਾਂ ਦੀ ਭਰਤੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਵਿਚ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਜਨਮਾ ਪੁਰਬਾਂ ਦੇ ਝਗੜੇ ਕਿਉਂ?

ਬੈਂਕ ਅਕਾਉਂਟ ਖੁਲਾਉਂਣ ਗਿਆ। ਬੀਬੀ ਦਾ ਮੇਰੇ ਨਾਂ ਤੋਂ ਬਾਅਦ ਅਗਲਾ ਸਵਾਲ ਸੀ ਜਨਮ ਤਰੀਕ? ਮੈਂ ਕਿਹਾ ਪਿਛਲੇ ਸਾਲ 22 ਜੂਨ ਸੀ ਉਸ ਤੋਂ ਪਿਛਲੇ

ਮਾਣ ਨਾਲ ਕਹੋ ਅਸੀਂ ਹਿੰਦੂ ਹਾਂ, ਸਾਨੂੰ ਕੋਈ ਫ਼ਿਕਰ ਨਹੀਂ (ਰਾਜੇਸ਼ ਪ੍ਰਿਅਦਰਸ਼ੀ:ਡਿਜੀਟਲ ਐਡੀਟਰ, ਬੀਬੀਸੀ ਹਿੰਦੀ)

ਸਰਕਾਰ ਲਗਾਤਾਰ ਕਹਿ ਰਹੀ ਹੈ ਕਿ ਜਨਤਾ ਦੇਸ ‘ਤੇ ਮਾਣ ਕਰੇ, ਉਮੀਦ ਹੈ ਕਿ ਇਸੇ ਫਾਰਮੂਲੇ ਤੋਂ ਲੋਕ ਦੇਸ ਚਲਾਉਣ ਵਾਲਿਆਂ ‘ਤੇ ਵੀ ਮਾਣ ਕਰਨ

ਅੰਗਰੇਜ਼ਾਂ ਨਾਲ ਮਿਲ ਕੇ ਲੜੀ ਗਈ ਬ੍ਰਾਹਮਣਵਾਦੀ ਸਿਸਟਮ ਵਿਰੋਧੀ ਜੰਗ ਦਾ ਦਲਿਤਾਂ ਦਾ ਸਾਲਾਨਾ ਜ਼ਸਨ ਰਾਜੇਸ਼ ਜੋਸ਼ੀ, ਬੀਬੀਸੀ

ਜਿਸ ਈਸਟ ਇੰਡੀਆ ਕੰਪਨੀ ਦੇ ਰਾਜ ਨੂੰ ਖ਼ਤਮ ਕਰਨ ਲਈ 1857 ਵਿੱਚ ਲਗਭਗ ਪੂਰੇ ਹਿੰਦੁਸਤਾਨ ਵਿੱਚ ਗ਼ਦਰ ਮੱਚ ਗਿਆ ਹੋਵੇ, ਪਰ ਆਜ਼ਾਦ ਭਾਰਤ ਵਿੱਚ ਉਸੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.