ਕੈਨੇਡਾ ਦੀ ਕੇਂਦਰ ਸਰਕਾਰ ਨੇ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਦੀ ਸੁਵਿਧਾ ਲਈ ਪਰਸਨ ਆਫ ਇੰਡੀਅਨ ਆਰੀਜਨ (ਪੀ.ਆਈ.ਓ) ਕਾਰਡਾਂ ਨੂੰ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓ.ਸੀ.ਆਈ.) ‘ਚ ਤਬਦੀਲ ਕਰਵਾਉਣ ਦੀ ਮਿਆਦ 19 ਨਵੰਬਰ, 2018 ਤੱਕ ਵਧਾ ਦਿੱਤੀ ਗਈ ਹੈ। ਪਹਿਲਾਂ ਇਸ ਦੀ ਤਰੀਕ 31 ਦਸੰਬਰ, 2017 ਤੱਕ ਹੀ ਸੀ।ਕਾਰਡਾਂ ਲਈ ਇਕ ਜਨਵਰੀ ਤੋਂ ਫੀਸ ਦੇਣੀ ਪਵੇਗੀ। ਹਾਲਾਂਕਿ ਫੀਸ ਕਿੰਨੀ ਹੋਵੇਗੀ, ਇਹ ਅਜੇ ਤੱਕ ਤੈਅ ਨਹੀਂ ਕੀਤਾ ਗਿਆ। ਅਪ੍ਰੈਲ 2015 ‘ਚ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੀ ਯਾਤਰਾ ਕੀਤੀ ਸੀ ਅਤੇ ਉਸ ਸਮੇਂ ਭਾਰਤੀਆਂ ਨੇ ਮੰਗ ਕੀਤੀ ਸੀ ਕਿ ਭਾਰਤ ਜਾਣ ਲਈ ਵੀਜ਼ਾ ਪ੍ਰਣਾਲੀ ਖਤਮ ਕੀਤੀ ਜਾਵੇ। ਇਸ ਮਗਰੋਂ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਨੂੰ ਉਨ੍ਹਾਂ ਦੇ ਪੀ.ਆਈ.ਓ ਕਾਰਡ ਰੱਦ ਕਰਕੇ ਓ.ਸੀ.ਆਈ. ਕਾਰਡ ਬਣਾਉਣ ਦੀ ਯੋਜਨਾ ਬਣਾਈ ਗਈ ਸੀ।
ਗੰਨ ਹਿੰਸਾ ਬਾਰੇ ਮੇਅਰ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਹਾਲ ਹੀ ਵਿੱਚ ਹੋਈਆਂ ਗੋਲੀ ਦੀਆਂ ਵਾਰਦਾਤਾਂ, ਜਿਨ੍ਹਾਂ ਕਾਰਨ ਤਿੰਨ ਲੋਕਾਂ ਦੀ ਮੌਤ ਹੋਈ ਹੈ ਅਤੇ ਦੋ ਹੋਰ ਗੰਭੀਰ ਹਾਲਤ ਵਿੱਚ ਹਨ, ਨੇ ਮੈਨੂੰ ਬਹੁਤ


