Ad-Time-For-Vacation.png

ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਸਿੱਖ ਵਿਰਾਸਤੀ ਮਹੀਨੇ ਦੇ ਜਸ਼ਨ ਸ਼ੁਰੂ

ਓਟਵਾ,: ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਸਿੱਖ ਵਿਰਾਸਤੀ ਮਹੀਨੇ ਦੇ ਜਸ਼ਨਾਂ ਦੀ ਸ਼ੁਰੂਆਤ ਔਟਵਾ ਸਿਟੀ ਕੌਂਸਲ ਵਿਖੇ ਨਿਸ਼ਾਨ ਸਾਹਿਬ ਲਹਿਰਾਉਣ ਨਾਲ ਹੋ ਗਈ। ਔਟਵਾ ਸਿਟੀ ਹਾਲ ਵਿਖੇ ਪੰਜ ਪਿਆਰਿਆਂ ਵਲੋਂ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਦੌਰਾਨ ਮੇਅਰ ਜਿਮ ਵਾਟਸਨ ਨੇ ਯਾਦਗਾਰੀ ਚਿੰਨ੍ਹ ਜਾਰੀ ਕਰਦਿਆਂ ਸਿੱਖ ਵਿਰਾਸਤੀ ਮਹੀਨੇ ਦੀ ਸ਼ੁਰੂਆਤ ਦਾ ਰਸਮੀ ਐਲਾਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਸਿੱਖਾਂ ਨੇ ਕੈਨੇਡਾ ਸਮੇਤ ਔਟਵਾ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਅਤੇ ਇਸ ਮੁਲਕ ਵਿਚ ਸਭਿਆਚਾਰਕ ਅਤੇ ਧਾਰਮਿਕ ਇਕਜੁਟਤਾ ਕਾਇਮ ਕਰਨ ‘ਚ ਵੱਡੀ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਦੀ ਆਮਦ ਸਵਾ ਸੌ ਸਾਲ ਪਹਿਲਾਂ ਸ਼ੁਰੂ ਹੋ ਗਈ ਸੀ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵਿਚੋਂ ਲੰਘਦਿਆਂ ਦੁਨੀਆਂ ਦੇ ਇਸ ਆਧੁਨਿਕ ਧਰਮ ਨਾਲ ਸਬੰਧਤ ਲੋਕਾਂ ਨੇ ਅਪਣਾ ਵਜੂਦ ਕਾਇਮ ਕੀਤਾ।

ਕੈਨੇਡਾ ਇਸ ਸਾਲ ਅਪਣੀ 150ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਅਜਿਹੇ ਵਿਚ ਸਿੱਖ ਵਿਰਾਸਤ ਮਹੀਨੇ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਆਉਣ ਵਾਲੇ ਦਿਨਾਂ ਵਿਚ ਉਨਟਾਰੀਓ ਦੇ ਵੱਖ ਵੱਖ ਸ਼ਹਿਰਾਂ ਵਿਚ ਸਮਾਗਮਾਂ ਸਮੇਤ ਵਿਸਾਖੀ ਮੌਕੇ ਨਗਰ ਕੀਰਤਨ ਸਜਾਏ ਜਾਣਗੇ। ਬਰੈਂਪਟਨ ਅਤੇ ਮਿਸੀਸਾਗਾ ਵਿਚ ਵਸਦੇ ਸਿੱਖਾਂ ਨੇ ਇਸ ਵਾਰ ਯਾਦਗਾਰੀ ਨਗਰ ਕੀਰਤਨ ਸਜਾਏ ਜਾਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸਮਾਗਮਾਂ ਦੌਰਾਨ ਕੈਨੇਡਾ ਦੇ ਲੋਕਾਂ ਨੂੰ ਸਿੱਖ ਮਾਰਸ਼ਲ ਆਰਟਸ ਭਾਵ ਗੱਤਕੇ ਦੇ ਜੌਹਰ ਵਿਖਾਏ ਜਾਣਗੇ ਅਤੇ ਰਾਗੀ ਤੇ ਢਾਡੀ ਸਿੰਘਾਂ ਵਲੋਂ ਸਿੱਖੀ ਨਾਲ ਸਬੰਧਤ ਗੁਰਬਾਣੀ ਕੀਰਤਨ ਅਤੇ ਵਾਰਾਂ ਪੇਸ਼ ਕੀਤੀਆਂ ਜਾਣਗੀਆਂ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.