ਕੈਨੇਡਾ : ਬੱਸ ਹਾਦਸੇ ‘ਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਪੀ. ਐੱਮ. ਟਰੂਡੋ

ਸਸਕੈਚਵਾਨ— ਕੈਨੇਡਾ ਦੇ ਸੂਬੇ ਸਸਕੈਚਵਾਨ ‘ਚ ਦੋ ਦਿਨ ਪਹਿਲਾਂ (ਸ਼ੁੱਕਰਵਾਰ ਨੂੰ ) ਬੱਸ ਹਾਦਸੇ ਦੌਰਾਨ ਹਾਕੀ ਟੀਮ ਦੇ 15 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਖਿਡਾਰੀਆਂ ਤੋਂ ਇਲਾਵਾ ਦੋ ਕੋਚ ਅਤੇ ਇਕ ਕਪਤਾਨ ਵੀ ਸ਼ਾਮਲ ਸਨ। ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਹੁੰਮਬੋਲਡਟ ਸ਼ਹਿਰ ‘ਚ ਸੋਗ ਸਭਾ ਰੱਖੀ ਗਈ। ਹੁੰਮਬੋਲਡਟ ਬ੍ਰੋਨਕੋਸ ਏਰੇਨਾ ‘ਚ ਲਗਭਗ 3000 ਲੋਕ ਇਕੱਠੇ ਹੋ ਗਏ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਵੱਡੇ ਪੁੱਤਰ ਅਤੇ ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਨਾਲ ਇਸ ਸੋਗ ਸਭਾ ‘ਚ ਹਾਜ਼ਰ ਹੋਏ ਅਤੇ ਉਨ੍ਹਾਂ ਕਿਹਾ ਕਿ ਇਸ ਹਾਦਸੇ ਦਾ ਉਨ੍ਹਾਂ ਨੂੰ ਡੂੰਘਾ ਸਦਮਾ ਲੱਗਾ ਹੈ।

ਇੱਥੇ ਇਕ ਮਿੰਟ ਦਾ ਮੋਨ ਰੱਖ ਕੇ ਮ੍ਰਿਤਕਾਂ ਨੂੰ ਸ਼ਰਧਾਂਲੀ ਦਿੱਤੀ ਗਈ ਅਤੇ ਫਿਰ ਰਾਸ਼ਟਰੀ ਗੀਤ ਵੀ ਗਾਇਆ ਗਿਆ। ਸਸਕੈਚਵਾਨ ਦੇ ਮੇਅਰ ਰੋਬ ਮੁਐਂਚ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ‘ਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਖੜ੍ਹੇ ਹਨ। ਸਾਰਿਆਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਮ੍ਰਿਤਕ ਖਿਡਾਰੀਆਂ ਦੇ ਦੋਸਤ ਮਿਸ਼ੇਲ ਮੁਲੇਰ ਨੇ ਰੋਂਦੇ ਹੋਏ ਕਿਹਾ,”ਮੈਂ ਆਪਣੇ ਕਈ ਦੋਸਤਾਂ ਨੂੰ ਗੁਆ ਲਿਆ ਹੈ ਜਿਨ੍ਹਾਂ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।” ਇਸ ਮੌਕੇ ਮ੍ਰਿਤਕਾਂ ਅਤੇ ਜ਼ਖਮੀ ਹੋਏ ਖਿਡਾਰੀਆਂ ਦੇ ਪਰਿਵਾਰ ਵਾਲਿਆਂ ਤੋਂ ਇਲਾਵਾ ਇਲਾਕੇ ਦੇ ਬਹੁਤ ਸਾਰੇ ਲੋਕ ਪੁੱਜੇ ਹੋਏ ਸਨ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.