ਸੰਜੀਵ ਗੁਪਤਾ, ਜਗਰਾਓਂ : ਉਚੇਰੀ ਸਿੱਖਿਆ ਕਾਲਜਾਂ ਦਰਜਾ-3 ਤੇ ਦਰਜਾ-4 ਕੱਚੇ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 17 ਦਸੰਬਰ ਐਤਵਾਰ ਈਸੜੂ ਭਵਨ ਲੁਧਿਆਣਾ ਵਿਖੇ ਸਵੇਰੇ 10 ਵਜੇ ਹੋ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਹਾਂਡਾ ਤੇ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਦੇ ਦੇਵਿੰਦਰ ਸਿੰਘ ਨੇ ਦੱਸਿਆ ਇਸ ਮੀਟਿੰਗ ‘ਚ 27 ਅਕਤੂਬਰ, 2023 ਨੂੰ ਡੀਪੀਆਈ ਕਾਲਜਾਂ ਪੰਜਾਬ ਵੱਲੋਂ ਸਰਕਾਰੀ ਕਾਲਜਾਂ ‘ਚ ਡੀਸੀ ਰੇਟ ‘ਤੇ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਦੇ ਸੇਵਾ ਮਾਮਲਿਆਂ ਸਬੰਧੀ ਜਾਰੀ ਕੀਤੇ ਪੱਤਰ ਤੋਂ ਇਲਾਵਾ ਕਾਲਜਾਂ ‘ਚ ਕੱਚੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਹੋਵੇਗੀ।

ਇਸ ਮੀਟਿੰਗ ‘ਚ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਗਿੱਲ, ਚੇਅਰਮੈਨ ਸੁਰਿੰਦਰ ਬੈਂਸ, ਜਗਦੀਪ ਸਿੰਘ ਲੁਧਿਆਣਾ, ਰਾਮ ਯੋਧਾ ਸਮੇਤ ਆਗੂ ਪੁੱਜ ਰਹੇ ਹਨ। ਉਨ੍ਹਾਂ ਸਰਕਾਰੀ ਕਾਲਜਾਂ ‘ਚ ਕੰਮ ਕਰਦੇ ਦਰਜਾ-3 ਕੱਚੇ ਕਰਮਚਾਰੀਆਂ ਨੂੰ ਮੀਟਿੰਗ ‘ਚ ਪੁੱਜਣ ਦੀ ਅਪੀਲ ਕੀਤੀ।