ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਜੂਆਲੋਜੀਕਲ ਸੁਸਾਇਟੀ ਅਤੇ ਪੀਜੀ ਡਿਪਾਰਟਮੈਂਟ ਆਫ਼ ਜੂਆਲੋਜੀ ਨੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ। ਇਸ ਦੌਰਾਨ ਰੰਗੋਲੀ ਮੇਕਿੰਗ, ਕੁਇਜ਼ ਮੁਕਾਬਲਾ ਅਤੇ ਸਿਹਤਮੰਦ ਭੋਜਨ ਪਦਾਰਥਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬੀਐੱਸਸੀ ਮੈਡੀਕਲ, ਬੀ.ਵਾਕ, ਐੱਮਐੱਲਟੀ ਤੇ ਐੱਮਐੱਸਸੀ ਜੂਆਲੋਜੀ ਦੇ ਵਿਦਿਆਰਥੀਆਂ ਨੇ ਦਿਲਚਸਪੀ ਨਾਲ ਹਿੱਸਾ ਲਿਆ।
ਇਸ ਮੌਕੇ ਕਾਲਜ ਦੇ ਪਿੰ੍ਸੀਪਲ ਡਾ. ਜਸਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਡੇ ਰੋਜ਼ਾਨਾ ਜੀਵਨ ਵਿਚ ਪੋਸ਼ਣ ਦੀ ਭੂਮਿਕਾ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪੋ੍ਗਰਾਮ ਲੋਕਾਂ ਨੂੰ ਸੰਤੁਲਿਤ ਖੁਰਾਕ ਦੀ ਭੂਮਿਕਾ ਨੂੰ ਸਮਝਣ ਵਿੱਚ ਮਦਦ ਕਰ ਸਕਦੇ ਹਨ। ਡਾ. ਰਵੀ ਕਾਂਤ ਬਾਟਨੀ ਵਿਭਾਗ ਅਤੇ ਪੋ੍. ਪ੍ਰਭਜੋਤ ਕੌਰ ਫਾਈਨ ਆਰਟਸ ਵਿਭਾਗ ਨੇ ਮੁਕਾਬਲਿਆਂ ਦੀ ਜੱਜਮੈਂਟ ਕੀਤੀ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਨੇ ਪਿੰ੍ਸੀਪਲ ਅਤੇ ਸਾਰੇ ਮੁਕਾਬਲੇਬਾਜ਼ਾਂ, ਜੱਜਾਂ, ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੀਜੀ ਜੂਆਲੋਜੀ ਵਿਭਾਗ ਦੇ ਫੈਕਲਟੀ ਮੈਂਬਰ, ਪੋ੍. ਮਾਨਸੀ ਮੰਡਲ, ਪੋ੍. ਮਨਪ੍ਰਰੀਤ ਕੌਰ ਅਤੇ ਪੋ੍. ਕੋਮਲਪ੍ਰਰੀਤ ਕੌਰ ਆਦਿ ਮੌਜੂਦ ਸਨ।


