ਪੱਤਰ ਪੇ੍ਰਰਕ, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਦੇ ਬੀਐੱਸਸੀ ਭਾਗ ਪਹਿਲਾ ਆਨਸਰ ਇਨ ਐਗਰੀਕਲਚਰ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਗਏ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ਾ ਮਾਹਿਰਾਂ ਨਾਲ ਖੇਤੀਬਾੜੀ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਉਨਾਂ੍ਹ ਨੇ ਖੇਤੀਬਾੜੀ ਵਿੱਚ ਉਪਯੋਗ ਹੋਣ ਵਾਲੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਕਿਸਾਨ ਮੇਲੇ ਵਿੱਚ ਵੱਖ-ਵੱਖ ਫਸਲਾਂ ਦੀਆਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦੇਣ ਲਈ ਸਟਾਲਾਂ ਲਗਾਈਆਂ ਗਈਆਂ ਸਨ ਜਿੱਥੇ ਵਿਦਿਆਰਥੀਆਂ ਨੇ ਵਿਚਾਰ ਵਟਾਂਦਰੇ ਉਪਰੰਤ ਇਨਾਂ੍ਹ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ।

ਕਾਲਜ ਪਿੰ੍ਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਦੌਰੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਰਾਹੀਂ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਉਹ ਭਵਿੱਖ ਲਈ ਤਿਆਰ ਹੋ ਸਕਣ। ਉਨਾਂ੍ਹ ਇਹ ਵੀ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਬਾਰੇ ਵੀ ਜਾਣਕਾਰੀ ਹਾਸਲ ਕਰਕੇ ਖੇਤੀਬਾੜੀ ਨੂੰ ਹੋਰ ਲਾਹੇਵੰਦਾ ਧੰਦਾ ਬਣਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਨ।

ਇਹ ਅਕਾਦਮਿਕ ਦੌਰਾ ਡਾ. ਹਰਪ੍ਰਰੀਤ ਕੌਰ ਮੁਖੀ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਦੀ ਪੇ੍ਰਰਨਾ ਨਾਲ ਡਾ. ਪਰਦੀਪ ਕੁਮਾਰ, ਪੋ੍. ਪਰਮਿੰਦਰ ਕੌਰ ਅਤੇ ਲੈਬ ਅਟੈਂਡੈਟ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ।