ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਜੋਨ ਵੈਸਟ ਦੇ ਖੋ-ਖੋ ਮੁਕਾਬਲਿਆਂ ਦਾ ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਪ੍ਰਬੰਧ ਕੀਤਾ ਗਿਆ, ਜਿਸ ‘ਚ ਈਸਟਵੁੱਡ ਸਕੂਲ ਦੀਆਂ ਖੋ -ਖੋ ਟੀਮਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਦੌਰਾਨ ਅੰਡਰ 14 ਲੜਕੀਆਂ ਦੇ ਗਰੁੱਪ ‘ਚ ਸਕੂਲ ਨੇ ਪਹਿਲਾ ਸਥਾਨ ਪ੍ਰਰਾਪਤ ਕੀਤਾ ਤੇ ਬੈਸਟ ਚੇਜਰ ਖਿਡਾਰੀ ਮੰਨਤਪ੍ਰਰੀਤ ਕੌਰ ਨੂੰ ਚੁਣਿਆ ਗਿਆ। ਇਸੇ ਤਰ੍ਹਾਂ ਅੰਡਰ 17 ਲੜਕੀਆਂ ਦੇ ਗਰੁੱਪ ‘ਚ ਵੀ ਈਸਟਵੁੱਡ ਇੰਟਰਨੈਸ਼ਨਲ ਸਕੂਲ ਨੇ ਦੂਜਾ ਸਥਾਨ ਪ੍ਰਰਾਪਤ ਕੀਤਾ ਤੇ ਬੈਸਟ ਚੇਜ਼ਰ ਸਿਮਰਨਜੀਤ ਕੌਰ ਨੂੰ ਚੁਣਿਆ ਗਿਆ ਹੈ।

ਸਕੂਲ ਪੁੱਜਣ ‘ਤੇ ਪ੍ਰਬੰਧਕੀ ਪ੍ਰਧਾਨ ਦਮਨਜੀਤ ਸਿੰਘ ਮੋਹੀ, ਪਿੰ੍ਸੀਪਲ ਡਾ. ਅਮਨਦੀਪ ਕੌਰ ਬਖਸ਼ੀ ਤੇ ਸਟਾਫ਼ ਨੇ ਨਿੱਘਾ ਸਵਾਗਤ ਕਰਦਿਆਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਮੋਹੀ ਤੇ ਪਿੰ੍ਸੀਪਲ ਡਾ. ਬਖਸ਼ੀ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਹਰ ਖੇਤਰ ‘ਚ ਅੱਗੇ ਵਧਣ ਲਈ ਪੇ੍ਰਿਤ ਕੀਤਾ। ਉਨ੍ਹਾਂ ਕਿਹਾ ਇਨ੍ਹਾਂ ਜਿੱਤਾਂ ਦਾ ਸਿਹਰਾ ਸਮੁੱਚੇ ਸਕੂਲ ਸਟਾਫ ਖਾਸਕਰ ਡੀਪੀ ਅਧਿਆਪਕਾਂ ਸਿਰ ਬੱਝਦਾ ਹੈ।