ਪੱਤਰ ਪੇ੍ਰਰਕ, ਅਬੋਹਰ : ਬਾਬਾ ਦੀਪ ਸਿੰਘ ਨਗਰ ‘ਚ ਇਕ ਮੋਬਾਈਲ ਨੈੱਟਵਰਕ ਕੰਪਨੀ ਦੇ ਕਰਮਚਾਰੀ ਨੂੰ ਕਰੰਟ ਲੱਗ ਗਿਆ ਅਤੇ ਹੇਠਾਂ ਡਿੱਗਣ ਨਾਲ ਉਹ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ 35 ਸਾਲਾ ਮੁਕੇਸ਼ ਪੁੱਤਰ ਜਗਦੀਸ਼ ਕੁਮਾਰ ਵਾਸੀ ਫਾਜ਼ਿਲਕਾ ਰੋਡ ਚੁੰਗੀ ਨੇ ਦੱਸਿਆ ਕਿ ਉਹ ਇੱਕ ਮੋਬਾਈਲ ਨੈੱਟਵਰਕ ਕੰਪਨੀ ਵਿੱਚ ਵਾਈ-ਫਾਈ ਲਾਉਣ ਦਾ ਕੰਮ ਕਰਦਾ ਹੈ। ਵੀਰਵਾਰ ਨੂੰ ਉਹ ਆਪਣੇ ਸਾਥੀ ਨਾਲ ਬਾਬਾ ਦੀਪ ਸਿੰਘ ਨਗਰ ਵਿਖੇ 10 ਫੁੱਟ ਉੱਚੇ ਖੰਭੇ ‘ਤੇ ਚੜ੍ਹ ਕੇ ਕੰਮ ਕਰ ਰਿਹਾ ਸੀ ਕਿ ਅਚਾਨਕ ਖੰਭੇ ਤੋਂ ਲੰਘਦੀ ਇਕ ਤਾਰ ‘ਚ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਖੰਭੇ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ‘ਚ ਮੁਕੇਸ਼ ਦੇ ਸਿਰ ‘ਤੇ ਡੂੰਘੀਆਂ ਸੱਟਾਂ ਲੱਗੀਆਂ। ਨੇੜੇ ਹੀ ਕੰਮ ਕਰ ਰਹੇ ਉਸ ਦੇ ਸਾਥੀ ਸੰਜੇ ਕੁਮਾਰ ਨੇ ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

