ਪ੍ਰਿੰਸ ਸ਼ਰਮਾ ਲੁਧਿਆਣਾ : ਗਿਆਸਪੁਰਾ ‘ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਦੇ ਮਾਮਲੇ ਦੀ ਜਾਂਚ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਨਵੇਂ ਸਿਰੇ ਤੋਂ ਗਠਿਤ ਕੀਤੀ ਗਈ ਕਮੇਟੀ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੀ। ਇਸ ਕਮੇਟੀ ਵੱਲੋਂ ਸਾਈਟ ਦਾ ਦੌਰਾ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਕਮੇਟੀ ਮੈਂਬਰਾਂ ਵੱਲੋਂ ਨਗਰ ਨਿਗਮ, ਪੀਪੀਸੀਬੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ 30 ਅਪ੍ਰੈਲ ਨੂੰ ਗਿਆਸਪੁਰਾ ‘ਚ ਸੀਵਰੇਜ ਲਾਈਨ ਤੋਂ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ‘ਚ 5 ਔਰਤਾਂ, 4 ਪੁਰਸ਼ ਤੇ 2 ਬੱਚਿਆਂ ਦੀ ਮੌਤ ਹੋ ਗਈ। ਹਾਲਾਂਕਿ ਹਾਦਸੇ ਤੋਂ 8 ਮਹੀਨੇ ਬਾਅਦ ਵੀ ਪ੍ਰਸ਼ਾਸਨ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਚ ਅਸਮਰੱਥ ਦਿਖਾਈ ਦੇ ਰਿਹਾ ਹੈ।


