ਹਰਪ੍ਰਰੀਤ ਸਿੰਘ ਲਾਡੀ, ਗੁਰੂਸਰ ਸੁਧਾਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਜੀਐੱਚਜੀ ਅਕੈਡਮੀ ਰਕਬਾ ਵੱਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਮੁਕਾਬਲੇ ਕਰਵਾਏ ਗਏ। ਸੁਖਮਨੀ ਕੌਰ ਅਤੇ ਨਵਨੀਤ ਕੌਰ ਰਤਨ ਦੀ ਦੇਖ ਰੇਖ ‘ਚ ਉਮਰ ਗਰੁੱਪ 6 ਤੋਂ 12 ਅਤੇ 13 ਤੋਂ 21 ਸਾਲ ਦੇ 60 ਦੇ ਕਰੀਬ ਵਿਦਿਆਰਥੀਆਂ ਵੱਲੋਂ ਕੀਰਤਨ, ਕਵੀਸ਼ਰੀ, ਦਸਤਾਰ ਸਜਾਉਣ ਤੇ ਕਵਿਤਾ ਗਾਇਨ ਮੁਕਾਬਲਿਆਂ ‘ਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜੀਐੱਚਜੀ ਅਕੈਡਮੀ ਵੱਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਨਾਮਾਂ ਦੀ ਵੰਡ ਕਰਨ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਗਜੀਤ ਸਿੰਘ, ਭਾਈ ਸੁਰਜੀਤ ਸਿੰਘ ਸਿੱਧੂ ਅਤੇ ਮਾਸਟਰ ਗੁਰਚਰਨ ਸਿੰਘ ਵੱਲੋਂ ਕੀਤੀ ਗਈ। ਪ੍ਰਧਾਨ ਭਾਈ ਜਗਜੀਤ ਸਿੰਘ ਨੇ ਆਏ ਵਿਦਿਆਰਥੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਗੁਰਮਤਿ ਨਾਲ ਜੁੜਨ ਲਈ ਪੇ੍ਰਿਤ ਕੀਤਾ।