ਰਾਕੇਸ਼ ਨਈਅਰ, ਚੋਹਲਾ ਸਾਹਿਬ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਜਸਵਿੰਦਰ ਸਿੰਘ ਖਾਲਸਾ (ਯੂਕੇ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਸਬੰਧੀ ਜਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪੋ੍. ਹਿੰਮਤ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਵਿਦਿਆਰਥੀਆਂ ਨੂੰ ਧੰਨ ਧੰਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਸੱਚੀ ਤੇ ਸੁੱਚੀ ਬਾਣੀ ਨਾਲ ਜੋੜਨ ਲਈ ਐਜੂਕੇਟ ਪੰਜਾਬ ਸੰਸਥਾ ਤੋਂ ਜਸਵਿੰਦਰ ਸਿੰਘ ਖਾਲਸਾ ਨੇ ਆਪਣੇ ਜੀਵਨ ਦੇ ਨਿੱਜੀ ਤਜਰਬੇ ਕਾਲਜ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਜਿਊਣ ਲਈ ਪੇ੍ਰਿਤ ਕੀਤਾ ਤੇ ਸੱਚੇ ਮਨ ਨਾਲ ਬਾਣੀ ਨੂੰ ਅਰਥਾਂ ਸਮੇਤ ਸਮਝ ਕੇ ਪੜ੍ਹਨ ਲਈ ਪੇ੍ਰਿਆ।

ਉਨ੍ਹਾਂ ਬਾਣੀ ਦੀ ਮਹੱਤਤਾ ਦੱਸਦਿਆਂ ਆਖਿਆ ਕਿ ਜਿਹੜਾ ਵੀ ਜੀਵ ਬਾਣੀ ਨਾਲ ਜੁੜ ਜਾਂਦਾ ਹੈ, ਉਸ ਦਾ ਜੀਵਨ ਬਰਕਤਾਂ ਤੇ ਰਹਿਮਤਾਂ ਨਾਲ ਭਰ ਜਾਂਦਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਬਾਣੀ ਨਾਲ ਜੁੜ ਕੇ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਕਾਲਜ ਪੋ੍. ਹਿੰਮਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਗੁਰਦੁਆਰਾ ਪੰਚਮ ਪਾਤਸ਼ਾਹੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਉਨ੍ਹਾਂ ਸਮੁੱਚੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਗੰ੍ਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।