ਕੁੰਦਨ ਸਿੰਘ ਸਰਾਂ/ਸੁਖਜਿੰਦਰ ਸਿੰਘ ਮੁਲਤਾਨੀ, ਭੁਲੱਥ : ਇਥੋਂ ਥੋੜੀ ਦੂਰ ਡੇਰਾ ਸੰਤ ਬਾਬਾ ਪੇ੍ਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਬੇਗੋਵਾਲ ਵਿਖੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਸਹਿਯੋਗ ਸਦਕਾ ਬੇਗੋਵਾਲ ਵੈੱਲਫੇਅਰ ਸੁਸਾਇਟੀ ਨਿਊਯਾਰਕ ਵੱਲੋਂ ਅਤੇ ਬੇਗੋਵਾਲ ਦੇ ਪਤਵੰਤੇ ਸੱਜਣਾਂ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। 12 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਉਪਰੰਤ 14 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋੋਂ ਉਪਰੰਤ ਕੀਰਤਨ ਦਰਬਾਰ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਰਤਨ ਦੀ ਸ਼ੁਰੂਆਤ ਕੀਤੀ, ਉਨ੍ਹਾਂ ਨੇ ਗੁਰਬਾਣੀ ਦੇ ਸ਼ਬਦਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਯਤਨ ਕੀਤਾ। ਇਸ ਤੋਂ ਬਾਅਦ ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਗੁਰਬਾਣੀ ਦੇ ਸ਼ਬਦਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਪੰਥ ਦੇ ਮਹਾਨ ਕੀਰਤਨੀਏ ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ ਪਹੁੰਚੇ, ਉਨ੍ਹਾਂ ਨੇ ਗੁਰਬਾਣੀ ਦੇ ਸ਼ਬਦ ਨਾਲ ਕੀਰਤਨ ਦੀ ਆਰੰਭਤਾ ਕੀਤੀ। ਇਸ ਤੋਂ ਬਾਅਦ, ਭਾਈ ਬਲਵਿੰਦਰ ਸਿੰਘ ਰੰਗੀਲਾ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਜੀਵਨ ਦੀ ਵਿਆਖਿਆ ਕਰ ਕੇ ਸੰਗਤਾਂ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਦਿਵਾਈ। ਉਨ੍ਹਾਂ ਆਪਣੀ ਮਿੱਠੀ ਤੇ ਰਸਭਿੰਨੀ ਆਵਾਜ਼ ਨਾਲ ਸੰਗਤ ਨੂੰ ਗੁਰੂ ਗੰ੍ਥ ਸਾਹਿਬ ਜੀ ਨਾਲ ਜੋੜੀ ਰੱਖਿਆ। ਭਾਈ ਸੁਖਪ੍ਰਰੀਤ ਉਦੋਕੋ ਮਹਾਨ ਇਤਿਹਾਸਕਾਰ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪੁਸਤਕ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਆਪਣੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਵੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਐੱਸਪੀਐੱਸ ਐੱਨਆਰਆਈ ਹਸਪਤਾਲ ਵੱਲੋਂ ਸੰਤ ਬਾਬਾ ਪੇ੍ਮ ਸਿੰਘ ਨੂੰ ਸਮਰਪਿਤ ਮੁਫ਼ਤ ਕੈਂਪ ਲਾਇਆ ਗਿਆ। ਜਿਸ ਵਿਚ ਡਾਕਟਰੀ ਜਾਂਚ, ਬੀਪੀ ਸ਼ੂਗਰ ਆਦਿ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ, ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਘਰਾਂ ਤੋਂ ਲਿਆਉਣ ਅਤੇ ਛੱਡਣ ਦੀ ਸੁਵਿਧਾ ਵੀ ਉਪਲੱਬਧ ਸੀ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬੇਗੋਵਾਲ ਵੈੱਲਫੇਅਰ ਸੁਸਾਇਟੀ ਨਿਊਯਾਰਕ ਦੇ ਅਹੁੱਦੇਦਾਰ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਪੋ੍. ਜਸਵੰਤ ਸਿੰਘ ਮੁਰੱਬੀਆ, ਪ੍ਰਰੀਤਮ ਸਿੰਘ ਨਾਰੰਗਪੁਰ ਸਾਬਕਾ ਪ੍ਰਧਾਨ ਐੱਨਆਰਆਈ ਸਭਾ ਪੰਜਾਬ, ਸੁਰਜੀਤ ਸਿੰਘ ਦੋਲੋਵਾਲ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ਕਪੂਰਥਲਾ, ਜਰਨੈਲ ਸਿੰਘ ਟਾਂਡੀ ਸਰਪੰਚ, ਰਾਜਨ ਸਿੰਘ ਹਬੀਬਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



