ਪੱਤਰ ਪੇ੍ਰਰਕ, ਖੇਮਕਰਨ : ਸਰਹੱਦੀ ਪਿੰਡ ਮਹਿਦੀਪੁਰ ਵਿਖੇ ਘਰ ਅੱਗੇ ਪਾਣੀ ਛੱਡਣ ਦਾ ਗੁਆਂਢੀ ਨੂੰ ਉਲਾਂਭਾ ਦੇਣ ‘ਤੇ ਉਕਤ ਲੋਕਾਂ ਨੇ ਕਥਿਤ ਤੌਰ ‘ਤੇ ਹਮਲਾ ਕਰ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਸਬੰਧੀ ਥਾਣਾ ਖੇਮਕਰਨ ਦੀ ਪੁਲਿਸ ਨੇ ਪੰਜ ਲੋਕਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਿੰਦਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮਹਿਦੀਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪ੍ਰਕਾਸ਼ ਸਿੰਘ ਨੇ ਆਪਣੇ ਘਰ ਦਾ ਸਾਰਾ ਪਾਣੀ ਉਨ੍ਹਾਂ ਦੇ ਘਰ ਵੱਲ ਛੱਡ ਦਿੱਤਾ ਅਤੇ ਸਾਰਾ ਪਾਣੀ ਉਨ੍ਹਾਂ ਦੇ ਦਰਵਾਜ਼ੇ ਅੱਗੇ ਰੁਕਿਆ ਰਿਹਾ, ਜਿਸਦਾ ਉਨ੍ਹਾਂ ਨੇ ਪ੍ਰਕਾਸ਼ ਸਿੰਘ ਨੂੰ ਉਲਾਂਭਾ ਦਿੱਤਾ ਤਾਂ ਪ੍ਰਕਾਸ਼ ਸਿੰਘ ਉਸ ਨਾਲ ਗਾਲੀ ਗਲੋਚ ਕਰ ਲੱਗ ਪਿਆ। ਸ਼ਾਮ ਸਮੇਂ ਉਹ ਆਪਣੇ ਘਰ ਅੱਗੇ ਖੜ੍ਹਾ ਸੀ ਤਾਂ ਪ੍ਰਕਾਸ਼ ਸਿੰਘ ਪੁੱਤਰ ਅਜੈਬ ਸਿੰਘ, ਗੋਰਾ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਹਿਦੀਪੁਰ ਤਿੰਨ ਅਣਪਛਾਤੇ ਲੋਕਾਂ ਨਾਲ ਆਏ ਅਤੇ ਹਥਿਆਰਾਂ ਨਾਲ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਕਰਕੇ ਉਹ ਪੱਟੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਹੋਇਆ, ਜਿਥੇ ਅਜੇ ਵੀ ਉਹ ਜ਼ੇਰੇ ਇਲਾਜ ਹੈ। ਜਾਂਚ ਅਧਿਕਾਰੀ ਏਐੱਸਆਈ ਕੰਵਲਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੱਸੇ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗਿ੍ਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।